
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੂੰਹ ਸਿੱਖ ਸੰਗਤਾਂ ਨੂੰ ਕਿਹਾ ਹੈ ਕਿ 5 ਜਨਵਰੀ 2017 ਨੂੰ ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਉਹਨਾਂ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਹੁਮ ਹੁਮਾ ਕੇ ਪੁੱਜਣ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਜਥੇਦਰ ਨੇ ਕਿਹਾ ਕਿ ਇਹਨਾਂ ਦਿਨਾਂ ਵਿਚ ਜੇਕਰ ਕਿਸੇ ਗੁਰਦੁਆਰਾ ਕਮੇਟੀ ਦੀ ਮਿਆਦ ਪੂਰੀ ਹੁੰਦੀ ਹੈ ਤਾਂ ਇਲੈਕਸ਼ਨ 15 ਜਨਵਰੀ 2017 ਤੋਂ ਬਾਅਦ ਵਿਚ ਕਰਵਾਈ ਜਾਵੇ।ਸਮੂੰਹ ਸੰਗਤਾਂ ਰਲ ਮਿਲ ਕੇ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੁੰਦਿਆਂ ਧਾਰਮਿਕ ਸਮਾਗਮ ਕਰਵਾਉਣ ਅਤੇ ਜਿਆਦਾ ਤੋਂ ਜਿਆਦਾ ਅੰਮ੍ਰਿਤ-ਸੰਚਾਰ ਕਰਵਾਏ ਜਾਣ।ਜਿਸ ਨਾਲ ਸੰਗਤਾਂ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ।ਸਾਰੀਆਂ ਗੁਰਦੁਆਰਾ ਕਮੇਟੀਆਂ, ਧਾਰਮਿਕ ਜਥੇਬੰਦੀਆਂ ਆਪਸੀ ਮੱਤਭੇਦ ਭੁਲਾ ਕੇ ਪਟਨਾ ਸਾਹਿਬ ਵਿਖੇ ਮਨਾਈ ਜਾ ਰਹੀ ਸ਼ਤਾਬਦੀ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media