Friday, July 4, 2025
Breaking News

ਸਹੀਦੀ ਦਿਹਾੜੇ ‘ਤੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

PPN010615
ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ‘ਤੇ ਪਿੰਡ ਹੌਜ ਗੰਧੜ ਵਿਖੇ ਸਾਂਈ ਮੀਆ ਮੀਰ ਸਮਾਜ ਭਲਾਈ ਸੋਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੋਸਾਇਟੀ ਦੇ ਪ੍ਰਧਾਨ ਬਾਬਾ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਸੇਵਾਦਾਰਾ ਵਲੋਂ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਰੋਕ-ਰੋਕ ਜਲ ਛਕਾਇਆ ਗਿਆ। ਇਸ ਮੌਕੇ ‘ਤੇ ਸੋਸਾਇਟੀ ਦੇ ਪ੍ਰਧਾਨ ਬਾਬਾ ਗੁਰਮੀਤ ਸਿੰਘ ਤੋਂ ਇਲਾਵਾਂ ਮਾਸਟਰ  ਗੁਰਜੰਟ ਸਿੰਘ, ਸੈਕਟਰੀ ਮੁੱਖਤਿਆਰ ਚੰਦ, ਗੁਲਸ਼ੇਰਬਾਜ ਸਿੰਘ, ਗੁਰਮੀਤ ਸਿੰਘ, ਰਾਮ ਸਿੰਘ, ਮਹਿੰਦਰ ਸਿੰਘ, ਵਿਜੇ ਕੁਮਾਰ, ਕਿੰਦਰ, ਬੂਲਾ, ਸੁਖਵਿੰਦਰ, ਰਣਜੀਤ, ਓੁਮਪ੍ਰਕਾਸ਼, ਸ਼ੇਰੂ ਆਦਿ ਨੇ ਸੇਵਾ ਨਿਭਾਈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply