
ਚੌਂਕ ਮਹਿਤਾ, 23 ਨਵੰਬਰ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਦੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਨੇ ਅੱਜ ਵੱਖ ਵੱਖ ਥਾਵਾਂ ਤੇ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਬਣਾਏ ਗਏ ਸੇਵਾ ਕਂੇਦਰਾਂ ਦਾ ਉਦਘਾਟਨ ਕੀਤਾ।ਉਨਾਂ ਦੇ ਨਾਲ ਐਸ ਡੀ ਐਮ ਬਾਬਾ ਬਕਾਲਾ ਟੀ.ਪੀ ਸਿੰਘ ਅਤੇ ਚੇਅਰਮੈਨ ਕੰਵਰਦੀਪ ਸਿੰਘ ਮਾਨ ਜਲਾਲ ਉਸਮਾਂ ਵੀ ਨਾਲ ਮੌਜੂਦ ਸਨ।ਉਨਾਂ ਨੇ ਅੱਜ ਸਰਕਲ ਮਹਿਤਾ ਦੇ ਪਿੰਡ ਗੱਗੜਭਾਣਾ, ਮਹਿਤਾ ਚੌਂਕ ਅਤੇ ਪਿੰਡ ਜਲਾਲ ਉਸਮਾਂ ਵਿਖੇ ਉਦਘਾਟਨ ਕਰਨ ਤੋ ਬਆਦ ਪੱਤਰਕਾਰਾਂ ਨੂੰ ਦੱਸਿਆ ਕਿ ਇਨਾਂ ਕੇਂਦਰਾਂ ਵਿੱਚ ਆਮ ਜਨਤਾ ਨੂੰ ਹਰ ਤਰਾਂ ਦੀਆ ਅਧੁਨਿਕ ਸੇਵਾਵਾਂ ਮੁਹੱਈਆ ਕਰਵਾਈਆ ਜਾਣਗੀਆਂ ਜਿਸ ਨਾਲ ਲੋਕਾਂ ਦੇ ਸਮੇ ਦੀ ਬੱਚਤ ਹੋਵੇਗੀ ਅਤੇ ਉਹ ਬਿਨਾਂ ਵਜ੍ਹਾ ਦੀ ਖੱਜਲ ਖੁਆਰੀ ਤੋ ਬੱਚ ਸਕਣਗੇ।
ਇਸ ਮੌਕੇ ਚੇਅਰਮੈਨ ਕੰਵਰਦੀਪ ਸਿੰਘ ਮਾਨ, ਚੇਅਰਮੈਨ ਗੁਰਮੀਤ ਸਿੰਘ, ਹਰਜਿੰਦਰ ਸਿੰਘ ਨੰਗਲੀ, ਡੀ ਐਸ ਪੀ ਸ਼ੀਤਲ ਸਿੰਘ, ਜਤਿੰਦਰ ਸਿੰਘ ਲੱਧਾਮੰਡਾ, ਡਾਇਰੈਕਟਰ ਗੁਰਮੁੱਖ ਸਿੰਘ ਸਾਹਬਾ, ਰਜਿੰਦਰ ਸਿੰਘ ਸ਼ਾਹ, ਨਿਸ਼ਾਨ ਸਿੰਘ ਗੋਲਡੀ, ਸਰਪੰਚ ਤਰਸੇਮ ਸਿੰਘ, ਸਰਪੰਚ ਅਜਾਦ ਸਿੰਘ, ਪਾਲ ਸਿੰਘ ਕੁਹਾਟਵਿੰਡ, ਠੇਕੇਦਾਰ ਜਸਵੰਤ ਸਿੰਘ, ਸਰਪੰਚ ਕੁਲਦੀਪ ਸਿੰਘ, ਹਰਗੋਪਾਲ ਸਿੰਘ ਰੰਧਾਵਾ, ਜਥੇ. ਹਰਦਿਆਲ ਸਿੰਘ, ਗੁਰਿੰਦਰ ਸਿੰਘ ਸ਼ਾਹ ਹਰਬੰਸ ਸਿੰਘ ਪੁਰਬਾ, ਗੁਲਜਿੰਦਰ ਲਾਡੀ ਆਦਿ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media