Wednesday, December 31, 2025

ਨੰਨੇ ਮੁੰਨੇ ਬੱਚਿਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

PPN010616
ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਬੰਧੀ ਅਤੇ ਅੱਤ ਦੀ ਪੈ ਰਹੀ ਗਰਮੀ ਨੂੰ ਦੇਖਦਿਆਂ ਹੋਇਆਂ ਮਲੋਟ-ਫਾਜਿਲਕਾ ਰੋੜ ਮੁੱਖ ਮਾਰਗ ਤੇ ਵਰਕਸ਼ਾਪਾਂ ਦੇ ਕੋਲ ਨੰਨੇ ਮੁੰਨੇ ਬੱਚਿਆਂ ਨੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਜਿਸ ਵਿੱਚ ਬੱਚਿਆਂ ਨੇ ਆਪਣੇ ਵੱਲੋਂ ਮਾਰਕੀਟ ਵਿੱਚੋਂ ਰੁਪਏ ਇੱਕਠੇ ਕਰਕੇ ਇਹ ਛਬੀਲ ਲਾਈ। ਜਿਸ ਵਿੱਚ ਦੁਕਾਨਦਾਰਾਂ ਵੱਲੋਂ ਬੱਚਿਆਂ ਦਾ ਪੂਰਾ ਸਹਿਯੋਗ ਦਿੱਤਾ ਗਿਆ। ਜਿਸ ਵਿੱਚ ਮੁੱਖ ਮਾਰਗ ਤੇ ਆਉਂਦੇ ਜਾਂਦੇ ਰਾਹੀਆਂ ਨੂੰ ਰੋਕ ਰੋਕ ਕੇ ਜਲ ਛਕਾਇਆ ਗਿਆ। ਜਿਸ ਵਿੱਚ ਰਾਹੀਆਂ ਨੇ ਜਲ ਛੱਕ ਕੇ ਆਪਣੇ ਕਲੇਜੇ ਠੰਡ ਪਾਈ ਦੂਸਰੇ ਪਾਸੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਇਸ ਨੇ ਕੰਕਮ ਦੀ ਸ਼ਲਾਘਾ ਕੀਤੀ। ਇਸ ਮੋਕੇ ਜੱਜਪ੍ਰੀਤ ਸਿੰਘ, ਜਗਵਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ, ਰਾਮ ਸਿੰਘ, ਜਸ਼ਨਪ੍ਰੀਤ ਸਿੰਘ, ਅਮਨਦੀਪ ਸਿੰਘ, ਪਾਰਸ ਅਤੇ ਹੋਰ ਬੱਚੇ ਤੇ ਸਹਿਯੋਗੀ ਹਾਜਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply