
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ)- ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਵਿੰਦਰ ਸਿੰਘ, ਐਸ ਡੀ ਐਮ ਅੰਮ੍ਰਿਤਸਰ-2 ਸ੍ਰੀ ਪਰਮਜੀਤ ਸਿੰਘ ਦੀ ਮੌਜੂਦਗੀ ਵਿਚ ਹੋਈਆਂ ਇਨਾਂ ਮੀਟਿੰਗਾਂ ਦਰਾਨ ਉਨਾਂ ਬਲਾਕ ਅਟਾਰੀ ਅਤੇ ਵੇਰਕਾ ਦੇ ਪਿੰਡਾਂ ਵਿਚ ਹੁਣ ਤੱਕ ਹਏ ਕੰਮਾਂ ਅਤੇ ਵਰਤਂ ਸਰਟੀਫਿਕੇਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤਂ ਇਲਾਵਾ ਉਨਾਂ ਸਵੱਛ ਭਾਰਤ ਮਿਸ਼ਨ ਤਹਿਤ ਬਣ ਰਹੇ ਪਖਾਨਿਆਂ ਅਤੇ ਪੈਨਸ਼ਨਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ। ਵਿਧਾਨ ਸਭਾ ਹਲਕਾ ਅਟਾਰੀ ਵਿਚ ਸਵੱਛ ਭਾਰਤ ਅਭਿਆਨ ਮਿਸ਼ਨ ਅਧੀਨ ਬਣਾਏ ਜਾ ਰਹੇ ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸ. ਗੁਲਜਾਰ ਸਿੰਘ ਰਣੀਕੇ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਕੰਮ ਨੂੰ ਹਰ ਹਾਲਤ ਵਿਚ ਜਲਦ ਤਂ ਜਲਦ ਮੁਕੰਮਲ ਕੀਤਾ ਜਾਵੇ।
ਇਸੇ ਤਰਾਂ ਉਨਾਂ ਆਪਣੇ ਹਲਕੇ ਦੇ ਪਿੰਡ ਮਾਹਲ ਹਮੀਦਪੁਰਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਉਥੇ ਸਫ਼ਾਈ, ਸਟਰੀਟ ਲਾਈਟਾਂ, ਭਗਤ ਪੂਰਨ ਸਿੰਘ ਸਿਹਤ ਬੀਮਾ ਯਜਨਾ ਦੇ ਕਾਰਡਾਂ, ਪੈਨਸ਼ਨਾਂ, ਗਲੀਆਂ-ਨਾਲੀਆਂ, ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਜਲਦ ਤਂ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਪੂਰੇ ਯੋਜਨਾਬੱਧ ਤਰੀਕੇ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ। ਇਸ ਮੌਕੇ ਡੀ. ਡੀ. ਪੀ. ਓ ਸ੍ਰੀ ਕੈਂਥ, ਬੀ. ਡੀ. ਪੀ. ਓ ਅਟਾਰੀ, ਬੀ. ਡੀ. ਪੀ. ਓ ਵੇਰਕਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …
Punjab Post Daily Online Newspaper & Print Media