
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ)- ਲਿਮਕਾ ਬੁੱਕ ਵਿੱਚ ਨਾਮ ਦਰਜ਼ ਕਰਵਾ ਚੁੱਕੀ ਮੈਡੀਕਲ ਖੇਤਰ ਦੀ ਨਾਮਵਰ ਸ਼ਖਅੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਕਲ ਕਾਲਜ ਅਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਨੂੰ 15ਵੀਂ ਸਲਾਨਾ ਅੰਤਰਰਾਸ਼ਟਰੀ ਡਰੱਗ ਡਿਸਕਵਰੀ ਸਾਇੰਸ ਅਤੇ ਤਕਨਾਲੋਜੀ ਕਾਨਫਰੰਸ ਵਿੱਚ ਲੈਕਚਰ ਦੇਣ ਲਈ ਸੱਦਾ ਪੱਤਰ ਮਿਲਿਆ ਹੈ, ਜਿਸ ਦੀ ਲਿਖਤੀ ਸੂਚਨਾ ਇਰੈਨੀ ਵਾਂਗ ਨੇ ਡਾਕਟਰ ਨੇਕੀ ਨੂੰ ਭੇਜੀ ਹੈ।ਇਹ ਕਾਨਫਰੰਸ ਜਪਾਨ ਦੇ ਸ਼ਹਿਰ ਉਸਾਕਾ ਵਿਖੇ 25-27 ਜੁਲਾਈ 2017 ਨੂੰ ਹੋਵੇਗੀ।ਇਸ ਕਾਨਫਰੰਸ ਵਿੱਚ ਪੂਰੀ ਦੁਨੀਆਂ ਵਿਚੋਂ ਮੰਨੇ ਪ੍ਰਮੰਨੇ ਡਾਕਟਰ ਹਿੱਸਾ ਲੈ ਰਹੇ ਹਨ।ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਵਿਸ਼ਵ ਪੱਧਰ ਤੇ ਉਚਾ ਹੋਇਆ ਹੈ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media