
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ 27, 28, 30 ਨਵੰਬਰ ਅਤੇ 1 ਦਸੰਬਰ 2016 ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਬਸੰਤ ਗਰਗ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਸਥਾਪਨਾ ਸਬੰਧੀ ਵੱਖ-ਵੱਖ ਜ਼ਿਲਿਆਂ ਵਿੱਚ ਕੱਢੀ ਜਾ ਰਹੀ ਸੋਭਾ ਯਾਤਰਾ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 27, 28 ਨਵੰਬਰ 2016 ਨੂੰ ਆ ਰਹੀ ਹੈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਵੀ ਜੁੜ ਰਹੀਆਂ ਹਨ ਅਤੇ ਉਹਨਾਂ ਵੱਲੋਂ ਰਸਤੇ ਵਿੱਚ ਆਮ ਤੌਰ ਤੇ ਖੁੱਲੀਆਂ ਮੀਟ ਦੀਆਂ ਦੁਕਾਨਾਂ ਨੂੰ ਦੇਖਦੇ ਹੋਏ ਉਹਨਾ ਦੀ ਧਾਰਮਿਕ ਭਾਵਨਾ ਨੂੰ ਕਾਫੀ ਠੇਸ ਲੱਗਦੀ ਹੈ, ਜਿਸ ਨਾਲ ਅਮਨ ਤੇ ਸ਼ਾਤੀ ਭੰਗ ਹੋਣ ਦਾ ਖਦਸ਼ਾ ਪੈਂਦਾ ਹੋ ਸਕਦਾ ਹੈ । ਇਸ ਕਰਕੇ ਸੋਭਾ ਯਾਤਰਾ ਦੇ ਰੂਟ ਏਰੀਏ ਵਿੱਚ 27-11-2016 ਨੂੰ ਸਵੇਰੇ 1 ਵਜੇ ਤੋਂ ਰਾਤ 9 ਵਜੇ ਤੱਕ ਅਤੇ ਮਿਤੀ 28-1-2016 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ ।
ਇਸੇ ਤਰ੍ਹਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਜਨਮ ਦਿਵਸ ਮਨਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਿਤੀ 30-11-2016 ਨੂੰ ਸਵੇਰੇ 10 ਵਜੇ ਵੱਖ-ਵੱਖ ਜ਼ਿਲਿਆਂ ਵਿੱਚ ਕੱਢੀ ਜਾ ਰਹੀ ਸੋਭਾ ਯਾਤਰਾ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆ ਰਹੀ ਹੈ ਇਸ ਕਰਕੇ ਸੋਭਾ ਯਾਤਰਾ ਦੇ ਰੂਟ ਏਰੀਏ ਵਿੱਚ 30-11-2016 ਨੂੰ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਅਤੇ ਮਿਤੀ 1-12-2016 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ। ਇਹ ਹੁਕਮ ਸਖਤੀ ਨਾਲ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।
Punjab Post Daily Online Newspaper & Print Media