Wednesday, October 7, 2026

ਪ੍ਰੋ. ਬਡੂੰਗਰ ਵਲੋਂ ਉੱਘੀ ਲੇਖਕਾ ਬੀਬੀ ਪ੍ਰਭਜੋਤ ਕੌਰ ਦਿੱਲੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਦੀ ਉੱਘੀ ਲੇਖਕਾ ਬੀਬੀ ਪ੍ਰਭਜੋਤ ਕੌਰ ਦਿੱਲੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੀਬੀ ਪ੍ਰਭਜੋਤ ਕੌਰ ਕਿਸੇ ਵੀ ਜਾਣ ਪਹਿਚਾਣ ਦੀ ਮੁਥਾਜ ਨਹੀਂ ਹਨ ਜਿਨ੍ਹਾਂ ਨੂੰ ਕਾਵਿ ਸੰਗ੍ਰਹਿ ‘ਪੱਬੀ’ ਕਰਕੇ 1964 ਵਿੱਚ ਸਾਹਿਤ ਅਕੈਡਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੀਬੀ ਪ੍ਰਭਜੋਤ ਕੌਰ ਨੂੰ ਸਾਹਿਤ ਦੇ ਖੇਤਰ ਵਿੱਚ ਵੱਡਮੁੱਲੀਆਂ ਸੇਵਾਵਾਂ ਦੇਣ ਕਰਕੇ ਪਦਮਸ੍ਰੀ ਵਰਗੇ ਵਕਾਰੀ ਪੁਰਸਕਾਰ ਨਾਲ ਵੀ ਨਵਾਜਿਆ ਜਾ ਚੁੱਕਿਆ ਹੈ ਜੋ ਉਨ੍ਹਾਂ ਦੀ ਲੇਖਕਾ ਵਜੋਂ ਪਰਪੱਖਤਾ ਨੂੰ ਦਰਸਾਉਂਦੀ ਹੈ।ਬੀਬੀ ਪ੍ਰਭਜੋਤ ਕੌਰ ਦੇ ਦਿਹਾਂਤ ‘ਤੇ  ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ ਤੇ  ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਬੀਬੀ ਪ੍ਰਭਜੋਤ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਬੀਬੀ ਪ੍ਰਭਜੋਤ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply