Friday, June 12, 2026

ਰਾਸ਼ਟਰੀ ਕਾਨੂੰਨ ਦਿਵਸ ਮੋਕੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ppn2511201619
ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸ.ਕੇ ਅਗਰਵਾਲ ਮਾਨਯੌਗ ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਅਡੀਸ਼ਨਲ ਜ਼ਿਲਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਕੇ.ਕੇ. ਬਾਂਸਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਰਾਸ਼ਟਰੀ ਕਾਨੂੰਨ ਦਿਵਸ ਮੌਕੇ ਨੈਸ਼ਨਲ ਕਾਲਜ ਫਾਰ ਗਰਲਜ਼ ਪਿੰਡ ਚੁਆੜਿਆ ਵਾਲੀ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ।
ਇਸ ਮੌਕੇ ਮਨੀਸ਼ ਸ਼ਰਮਾ, ਹਰਦੀਪ ਸਿੰਘ ਧਾਲੀਵਾਲ ਅਤੇ ਗੁਲਸ਼ਨ ਮਹਿਰੋਕ ਨੇ ਦੱਸਿਆ ਕਿ ਜਿਲਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ। ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਮੁਹੱਈਆ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।
ਇਸ ਤੋਂ ਬਾਅਦ ਸਤਪਾਲ ਸੇਤਿਆਂ ਵਿੱਤੀ ਸਾਖਰਤਾ ਸਹਾਲਕਾਰ, ਵਿੱਤੀ ਸਾਖਰਤਾ ਕੇਂਦਰ, ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਨੇ ਬੱਯਚਿਆਂ ਵਿਚ ਵਿੱਤੀ ਸਾਖਰਤਾਂ ਜਿਸ ਤਰਾਂ ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਪ੍ਰਧਾਨ ਮੰਤਰੀ ਸਵਾਸਥ ਬੀਮਾ ਯੋਜਨਾ ਅਤੇ ਪੜਾਈ ਲੋਨ ਸਬੰਧੀ ਵੀ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸਾਨੂੰ ਹਰ ਪੱਖੋ ਜਾਗਰੂਕ ਰਹਿਣਾ ਚਾਹੀਦਾ ਹੈ।ਸੈਮੀਨਾਰ ਵਿਚ ਐਡਵੋਕੇਟ ਮਨੀਸ਼ ਸ਼ਰਮਾ, ਹਰਦੀਪ ਸਿੰਘ ਧਾਲੀਵਾਲ, ਗੁਲਸ਼ਨ ਮਹਿਰੋਕ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਤੋਂ ਨੀਰਜ਼ ਛਾਬੜਾ, ਨੀਤਿਸ਼ ਗਾਂਧੀ ਅਤੇ ਗਿਰੀਸ਼ ਗੋਇਲ ਅਤੇ ਵਿੱਤੀ ਸਾਖਰਤਾ ਕੇਂਦਰ ਤੋਂ ਸਤਪਾਲ ਸੇਤਿਆ ਹਾਜ਼ਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply