Monday, July 20, 2026

ਭਾਰਤੀ ਸੰਵਿਧਾਨ ਸਭ ਤੋਂ ਵੱਡਾ ਤੇ ਲਿਖਤੀ ਸੰਵਿਧਾਨ, ਅੱਜ ਦੇ ਦਿਨ ਹੋਇਆ ਸੀ ਤਿਆਰ – ਏ.ਡੀ.ਸੀ

ppn2611201609ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਭਾਰਤੀ ਸੰਵਿਧਾਨ ਦੁਨੀਆਂ ਤੋਂ ਸਭ ਤੋਂ ਵੱਡਾ ਤੇ ਲਿਖਤੀ ਸੰਵਿਧਾਨ ਹੈ, ਸਾਨੂੰ ਸਾਰਿਆਂ ਨੂੰ ਇਸ ਸੰਵਿਧਾਨ ਪ੍ਰਤੀ ਵਫਾਦਾਰ ਰਹਿੰਦੇ ਹੋਏ, ਭਾਰਤੀ ਸੰਵਿਧਾਨ ਦਾ ਪੂਰਾ ਆਦਰ ਤੇ ਸਤਿਕਾਰ ਕਰਨਾ ਚਾਹੀਦਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ (ਡੀ)  ਸ੍ਰੀ ਅੰਮ੍ਰਿਤਸਰ ਨੇ ਜਿਲ੍ਹਾ ਪੱਧਰੀ ਸੰਵਿਧਾਨ ਨਿਰਮਾਨ ਦਿਵਸ ਮੌਕੇ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।ਐਸ. ਡੀ. ਐਮ.-1 ਪ੍ਰੀਤੀ ਯਾਦਵ ਆਈ.ਏ.ਐਸ, ਸਹਾਇਕ ਕਮਿਸ਼ਨਰ ਸ਼ਕਾਇਤਾਂ ਰਣਜੀਤ ਸਿੰਘ ਪੀ.ਸੀ.ਐਸ., ਐਸ. ਡੀ. ਐਮ-2 ਪ੍ਰਮਜੀਤ ਸਿੰਘ ਪੀ.ਸੀ.ਐਸ, ਸੁਪਰਡੈਂਟ ਸੁਖਵਿੰਦਰ ਸਿੰਘ, ਜ਼ਿਲ੍ਹਾ ਨਾਜਰ ਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਭਾਗ ਲਿਆ।ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਭੀਮ ਰਾਓ ਅੰਬੇਦਕਰ ਨੇ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਨੂੰ ਪੂਰਨ ਤੌਰ ਤੇ ਬਣਾ ਕੇ ਤਿਆਰ ਕੀਤਾ।
ਭਾਰਤੀ ਸੰਵਿਧਾਨ ਅਨੁਸਾਰ ਸਾਰਿਆਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਦੇ ਖੇਤਰ ਵਿੱਚ ਬਰਾਬਰ ਨਿਆ ਦਿੱਤਾ ਗਿਆ ਹੈ, ਸਾਰਿਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਬੋਲਣ ਦੀ ਆਜ਼ਾਦੀ ਦਿੱਤੀ ਗਈ ਹੈ, ਔਰਤਾਂ ਅਤੇ ਮਰਦਾ ਨੂੰ ਹਰ ਖੇਤਰ ਵਿੱਚ ਤਰੱਕੀ ਕਰਨ ਲਈ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਭਾਰਤੀ ਸੰਵਿਧਾਨ ਅਨੁਸਾਰ ਸਾਨੂੰ ਭਾਰਤੀ ਦੀ ਏਕਤਾ, ਅਖੰਡਤਾਂ ਅਤੇ ਭਾਈਚਾਰਕ ਸਾਂਝ ਨੂੰ ਹਮੇਸ਼ਾ ਬਣਾਈ ਰੱਖਣਾ ਚਾਹੀਦਾ ਹੈ ਤਾਂ ਜੋ ਸਾਡਾ ਮਜਬੂਤ ਲੋਕੰਤਰਤ ਦੀ ਹਮੇਸ਼ਾ ਬਣਿਆ ਰਹੇ।ਉਹਨਾਂ ਲੋਕਾਂ ਨੂੰ ਅਪੀਲ ਕੀਤਾ ਕਿ ਸਾਡੀ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਸੱਚੀ ਸਰਧਾਂਜਲੀ ਇਹ ਹੀ ਹੋ ਸਕਦੀ ਹੈ ਕਿ ਸਾਨੂੰ ਸਾਰਿਆਂ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਵਲੋਂ ਦਿਖਾਏ ਗਏ ਮਾਰਗ ਚਿੰਨ੍ਹਾਂ ਦੇ ਚੱਲਦੇ ਹੋਏ ਭਾਰਤੀ ਸੰਵਿਧਾਨ ਦਾ ਪੂਰਾ ਆਦਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply