ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਦੀ ਅਗਵਾਈ ਵਿਚ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਭਾਸ਼ਨ, ਕਵਿਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ 9ਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕਵਿਜ ਮੁਕਾਬਲੇ ਵਿਚ 6 ਟੀਮਾਂ ਨੇ ਹਿੱਸਾ ਲਿਆ। ਜਿਸ ਵਿਚ ਸੀ ਟੀਮ ਵਿਚ ਪਵਨਪ੍ਰੀਤ ਕੌਰ, ਰੀਸ਼ਾ ਅਤੇ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਭਾਸ਼ਨ ਮੁਕਾਬਲੇ ਵਿਚ ਪਵਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲ ਵਿਚ ਭੁਿਿਪੰਦਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਅਧਿਆਪਕ ਸੁਖਪਾਲ ਸਿੰਘ, ਕ੍ਰਿਸ਼ਨ ਲਾਲ, ਰਕੇਸ਼ ਚੰਦਰ, ਵੀਰਪਾਲ ਕੌਰ, ਕ੍ਰਿਸ਼ਨ ਕੁਮਾਰ, ਜੈ ਚੰਦ, ਹਰਪ੍ਰੀਤ ਕੌਰ, ਓਮ ਪ੍ਰਕਾਸ਼, ਰੇਨੂੰ, ਪਰਵਿੰਦਰ ਕੁਮਾਰ, ਅਸ਼ੋਕ ਕੁਮਾਰ, ਮਮਤਾ ਰਾਣੀ, ਰੀਨਾ ਰਾਣੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media