ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਭਾਰਤੀ ਸੰਵਿਧਾਨ ਦੁਨੀਆਂ ਤੋਂ ਸਭ ਤੋਂ ਵੱਡਾ ਤੇ ਲਿਖਤੀ ਸੰਵਿਧਾਨ ਹੈ, ਸਾਨੂੰ ਸਾਰਿਆਂ ਨੂੰ ਇਸ ਸੰਵਿਧਾਨ ਪ੍ਰਤੀ ਵਫਾਦਾਰ ਰਹਿੰਦੇ ਹੋਏ ਭਾਰਤੀ ਸੰਵਿਧਾਨ ਦਾ ਪੂਰਾ ਆਦਰ ਤੇ ਸਤਿਕਾਰ ਕਰਨਾ ਚਾਹੀਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ ਨੇ ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਭੀਮ ਰਾਓ ਅੰਬੇਦਕਰ ਨੇ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਨੂੰ ਪੂਰਨ ਤੌਰ ਤੇ ਬਣਾ ਕੇ ਤਿਆਰ ਕੀਤਾ। ਭਾਰਤੀ ਸੰਵਿਧਾਨ ਅਨੁਸਾਰ ਸਾਰਿਆਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਦੇ ਖੇਤਰ ਵਿੱਚ ਬਰਾਬਰ ਨਿਆ ਦਿੱਤਾ ਗਿਆ ਹੈ, ਸਾਰਿਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ,ਬੋਲਣ ਦੀ ਆਜ਼ਾਦੀ ਦਿੱਤੀ ਗਈ ਹੈ। ਔਰਤਾਂ ਅਤੇ ਮਰਦਾ ਨੂੰ ਹਰ ਖੇਤਰ ਵਿੱਚ ਤਰੱਕੀ ਕਰਨ ਲਈ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਭਾਰਤੀ ਸੰਵਿਧਾਨ ਅਨੁਸਾਰ ਸਾਨੂੰ ਭਾਰਤੀ ਦੀ ਏਕਤਾ ,ਅਖੰਡਤਾਂ ਅਤੇ ਭਾਈਚਾਰਕ ਸਾਂਝ ਨੂੰ ਹਮੇਸ਼ਾ ਬਣਾਈ ਰੱਖਣਾ ਚਾਹੀਦਾ ਹੈ ਤਾਂ ਜੋ ਸਾਡਾ ਮਜਬੂਤ ਲੋਕੰਤਰਤ ਦੀ ਹਮੇਸ਼ਾ ਬਣਿਆ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਕਰਮਚਾਰੀਆਂ ਵੱਲੋਂ ਅੱਜ ਸੰਵਿਧਾਨ ਦਿਵਸ ਮੌਕੇ ਸੰਵਿਧਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧਤਾ ਦੁਹਰਾਈ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media