Monday, February 23, 2026

ਮਲਟੀਪਰਪਜ਼ ਹੈਲਥ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜ੍ਹਤਾਲ

ppn2611201616ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਰਕਾਰ ਦੇ ਝੂਠੇ ਵਾਅਦਿਆਂ ਤੋਂ ਤੰਗ ਆਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਅੱਜ ਸਥਾਨਕ ਸਿਵਲ ਹਸਪਤਾਲ ਦੇ ਵੇਹੜੇ ਵਿਚ ਹੜ੍ਹਤਾਲ ਕਰਕੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਬੀਤੇ 8 ਤੋਂ 10 ਵਰ੍ਹਿਆਂ ਤੋਂ ਠੇਕੇ ਤੇ ਕੰਮ ਕਰ ਰਹੇ ਫੀਮੇਲ ਵਰਕਰਾਂ ਨੂੰ ਕਈ ਵਾਰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਚੁੱਕੀ ਹੈ।ਪਰ ਉਕਤ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕਰ ਰਹੀ।  ਉਨ੍ਹਾਂ ਦੱਸਿਆ ਕਿ 25 ਅਕਤੂਬਰ ਦੀ ਕੈਬੀਨੇਟ ਦੀ ਮੀਟਿੰਗ ਵਿਚ 6000 ਕਰਮਚਾਰੀਆਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ ਜਿਸਦਾ ਵੀ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਯੂਨੀਅਨ ਮੈਂਬਰਾਂ ਨੇ ਚੇਤਾਵਨੀ ਦਿੰਦੇ ਹੌਏ ਕਿਹਾ ਕਿ ਜਦੋਂ ਤੱਕ ਸਰਕਾਰ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਤਦ ਤੱਕ ਉਹ ਸਰਕਾਰ ਦੇ ਕੰਮਾਂ ਦਾ ਬਾਈਕਾਟ ਕਰਨਗੇ।ਇਸ ਮੌਕੇ ਯੂਨੀਅਨ ਮੈਂਬਰ ਰੀਟਾ ਕੁਮਾਰੀ, ਰਜਿੰਦਰ ਕੌਰ, ਅੰਜੂ ਬਾਲਾ ਜੰਡ ਵਾਲਾ ਭੀਮੇਸ਼ਾਹ, ਪ੍ਰਕਾਸ਼ ਕੌਰ, ਛਿੰਦਰਪਾਲ, ਅੰਜੂ ਸੇਤੀਆ, ਵੀਰ ਕੌਰ, ਨਰਿੰਦਰ ਕੌਰ, ਨੀਸ਼ਾ, ਸਤਬੀਰ ਕੌਰ, ਅਮਨ, ਹਰਜੀਤ ਕੌਰ, ਪ੍ਰਦੀਪ, ਅਮਰਜੀਤ ਕੌਰ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply