ਪਠਾਨਕੋਟ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਬੀ.ਆਰ ਅੰਬੇਦਕਰ ਦੀ 125ਵੀਂ ਜਨਮ ਸ਼ਤਾਬਦੀ ਬਤੌਰ ਸੰਵਿਧਾਨ ਦਿਵਸ ਦਫਤਰ ਡਿਪਟੀ ਕਮਿਸ਼ਨਰ ਕੰਪਲੈਕਸ ਪਠਾਨਕੋਟ ਵਿਖੇ ਮਨਾਈ ਗਈ। ਜਿਸ ਵਿੱਚ ਸ੍ਰੀ ਅਸ਼ੋਕ ਕੁਮਾਰ ਸ਼ਰਮਾਂ ਸਹਾਇਕ ਕਮਿਸ਼ਨਰ ਜਨਰਲ ਨੇ ਸ਼ਾਮਲ ਹੋ ਕੇ ਡਾ. ਬੀ.ਆਰ. ਅੰਬੇਦਕਰ ਦੀ ਤਸਵੀਰ ‘ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਇਸ ਮੌਕੇ ਡਾ. ਬੀ.ਆਰ. ਅੰਬੇਦਕਾਰ ਦੇ ਜਨਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਹਮੇਸ਼ਾਂ ਸਮਾਜ ਦੀ ਭਲਾਈ, ਏਕਤਾ, ਅਖੰਡਤਾ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕੀਤਾ।ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਅਤੇ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜੀ। ਉਨ੍ਹਾਂ ਦੱਸਿਆ ਕਿ ਅੱਜ ਪਠਾਨਕੋਟ ਜਿਲ੍ਹੇ ਦੇ ਸਾਰੇ ਦਫਤਰਾਂ/ਸਕੂਲਾਂ ਵਿੱਚ ਵੀ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਵੱਖ ਵੱਖ ਸਕੂਲਾਂ ਵਿੱਚ ਸੰਵਿਧਾਨ ਦਿਵਸ ਸਬੰਧੀ ਭਾਸ਼ਣ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਫਸਰ, ਨਵਤੇਜ ਸਿੰਘ ਸੋਢੀ ਤਹਿਸੀਲਦਾਰ, ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਭਲਾਈ ਅਫਸਰ, ਬਾਵਾ ਸਿੰਘ ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰ ਦੇ ਕਰਮਚਾਰੀ ਵੀ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media