
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਕਰਵਾਏ ਗਏ ਪਹਿਲੇ 2 ਰੋਜ਼ਾ ‘ਇੰਟਰ ਖ਼ਾਲਸਾ ਸਕੂਲਸ ਕਲਚਰਲ ਫੈਸਟ-2016’ ਮੌਕੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੰਗਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੇਜ਼ਬਾਨ ਸਕੂਲ ਨੇ 2 ਦਿਨਾਂ ਚਲਣ ਵਾਲੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਕੇ ਓਵਰ ਆਲ ਟਰਾਫ਼ੀ ‘ਤੇ ਕਬਜ਼ਾ ਜਮਾਇਆ, ਜਦ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੇ ਰਨਰਅੱਪ ਟਰਾਫ਼ੀ ਆਪਣੇ ਨਾਮ ਕੀਤੀ।
ਉਕਤ ਪ੍ਰੋਗਰਾਮ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਸੱਭਿਆਚਾਰਕ ਗਤੀਵਿਧੀਆ ਵਿਦਿਆਰਥੀਆਂ ਨੂੰ ਪੂਰਨ ਸਿੱਖਿਅਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਵਿੱਦਿਆ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਕਾਬਲੀਅਤ ਨੂੰ ਉਭਾਰਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਲਾਹੇਵੰਦ ਸਹਾਈ ਸਿੱਧ ਹੁੰਦੇ ਹਨ। ਛੀਨਾ ਜੋ ਕਿ ਮੁੱਖ ਮਹਿਮਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡੀਨ ਸਟੂਡੈਂਟਸ ਵੈਲਫੇਅਰ ਦੇ ਪ੍ਰੋ: ਕੇ. ਐੱਸ. ਕਾਹਲੋਂ ਵਿਸ਼ੇਸ਼ ਮਹਿਮਾਨ ਵਜੋ ਪੁੱਜੇ ਸਨ, ਨੇ ਸਭ ਤੋਂ ਪਹਿਲਾਂ ਅੱਜ ਦੇ ਪ੍ਰੋਗਰਾਮ ਦੀ ਸ਼ਮ੍ਹਾ ਰੌਸ਼ਨ ਕਰਕੇ ਸ਼ੁਰੂਆਤ ਕੀਤੀ।
ਉਨ੍ਹਾਂ ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸਕੂਲ ਵਿੱਚ ਸੈਂਟਰਲ ਖ਼ਾਲਸਾ ਯਤੀਮਖਾਨਾ, ਪੁਤਲੀਘਰ ਦੇ ਅੱਖਾਂ ਦੀ ਰੌਸ਼ਨੀ ਤੋਂ ਵਾਂਝੇ ਵਿਦਿਆਰਥੀ ਜਿਨ੍ਹਾਂ ਨੇ ਸ਼ਾਨਦਾਰ ਸ਼ਬਦ ਗਾਇਨ ਦੌਰਾਨ ਪਹਿਲਾਂ ਸਥਾਨ ਹਾਸਲ ਕੀਤਾ, ਸਬੰਧੀ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਜ ਲਈ ਜੇਕਰ ਕੋਈ ਅੱਖਾਂ ਦਾਨ ਦੇਵੇ ਤਾਂ ਉਨ੍ਹਾਂ ਦੇ ਆਪ੍ਰੇਸ਼ਨ ਦਾ ਸਮੂਹ ਖ਼ਰਚ ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ, ਅੰਮ੍ਰਿਤਸਰ ਉਠਾਏਗੀ।
ਸਮਾਰੋਹ ਦਾ ਮੌਕੇ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਮੇਜ਼ਬਾਨ ਸਕੂਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਕਰੀਬ 150 ਤੋਂ ਵਧੇਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜਿਸ ਦੌਰਾਨ ਭਾਸ਼ਣ, ਭੰਗੜਾ, ਗਿੱਧਾ, ਸ਼ਬਦ ਗਾਇਨ, ਲੋਕ ਗੀਤ (ਜੂਨੀਅਰ ਤੇ ਸੀਨੀਅਰ), ਸੈਮੀ ਕਲਾਸੀਕਲ ਡਾਂਸ (ਜੂਨੀਅਰ ਤੇ ਸੀਨੀਅਰ), ਚਿੱਤਰਕਲਾ (ਜੂਨੀਅਰ ਤੇ ਸੀਨੀਅਰ) ਅਤੇ ਕਵਿਤਾ (ਜੂਨੀਅਰ ਤੇ ਸੀਨੀਅਰ) ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਭਾਸ਼ਣ ਵਿੱਚ ਪਹਿਲਾਂ, ਭੰਗੜਾ, ਗਿੱਧਾ ਅਤੇ ਸ਼ਬਦ ਗਾਇਨ ਵਿੱਚ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਪਹਿਲਾਂ, ਲੋਕ ਗੀਤ ਜੂਨੀਅਰ ਤੇ ਸੀਨੀਅਰ ਵਿੱਚ ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਪਹਿਲਾ, ਸੈਮੀ ਕਲਾਸੀਕਲ ਡਾਂਸ ਜੂਨੀਅਰ ਵਿੱਚ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸੀਨੀਅਰ ਵਿੱਚ ਖ਼ਾਲਸਾ ਕਾਲਜ ਪਬਲਿਕ ਸਕੂਲ ਪਹਿਲਾਂ, ਚਿੱਤਰਕਲਾ ਵਿੱਚ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਜੂਨੀਅਰ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਸੀਨੀਅਰ ਵਿੱਚ ਪਹਿਲਾਂ, ਕਵਿਤਾ ਦੇ ਜੂਨੀਅਰ ਵਿੱਚ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਸੀਨੀਅਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਕਾਹਲੋਂ ਨੇ ਕਿਹਾ ਕਿ ਮੁਕਾਬਲੇ ਦੇ ਯੁੱਗ ਵਿੱਚ ਬੱਚਿਆਂ ਨੂੰ ਚੰਗੀ ਪੜ੍ਹਾਈ ਗ੍ਰਹਿਣ ਕਰਕੇ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਜਨੂੰਨ ਪੈਦਾ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰੇਕ ਖ਼ੇਤਰ ਵਿੱਚ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪੁੁੱਜੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕੀਤਾ।ਉਪਰੰਤ ਛੀਨਾ ਦੇ ਨਾਲ ਮਿਲ ਕੇ ਪ੍ਰੋ: ਕਾਹਲੋਂ ਤੇ ਡਾ. ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਛੀਨਾ ਦੀ ਧਰਮ ਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ, ਪ੍ਰਿੰ: ਡਾ. ਮਹਿਲ ਸਿੰਘ, ਪ੍ਰਿੰ: ਡਾ. ਅਮਰਪਾਲ ਸਿੰਘ, ਪ੍ਰਿੰ: ਡਾ. ਨੀਲਮ ਹੰਸ, ਪ੍ਰਿੰ: ਨਿਰਮਲ ਸਿੰਘ ਭੰਗੂ, ਪ੍ਰਿੰ: ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ, ਪ੍ਰਿੰ: ਦਵਿੰਦਰ ਕੌਰ ਸੰਧੂ, ਪ੍ਰਿੰ: ਗੁਰਵਿੰਦਰ ਕੰਬੋਜ ਆਦਿ ਮੌਜ਼ੂਦ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media