Thursday, February 12, 2026

ਹਾਰਟ ਆਫ ਏਸ਼ੀਆ ਦੀ ਮੇਜ਼ਬਾਨੀ ਲਈ ਅੰਮ੍ਰਿਤਸਰ ਪੂਰੀ ਤਰਾਂ ਤਿਆਰ- ਸੁਖਬੀਰ ਬਾਦਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚਣਗੇ ਅੰਮ੍ਰਿਤਸਰ

ppn2711201601
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – 2 ਅਤੇ 3 ਨਵੰਬਰ ਨੂੰ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਕਾਨਫਰੰਸ, ਜੋ ਕਿ ਹਾਰਟ ਆਫ ਏਸ਼ੀਆ ਦੇ ਨਾਂਅ ਹੇਠ ਅੰਮ੍ਰਿਤਸਰ ਵਿਖੇ ਹੋ ਰਹੀ ਹੈ, ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਰਾਜ ਦੇ ਸੀਨੀਅਰ ਅਧਿਕਾਰੀਆਂ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਅੰਮ੍ਰਿਤਸਰ ਵਿਖੇ ਕੀਤੀ।ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਉਨਾਂ ਨਾਲ ਸਨ। ਸ. ਬਾਦਲ ਨੇ ਸਮਾਗਮ ਦੀਆਂ ਤਿਆਰੀਆਂ ਦਾ ਵਿਸਥਾਰਤ ਵੇਰਵਾ ਲੈਂਦੇ ਹੋਏ ਕਿਹਾ ਕਿ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਕੇਂਦਰ ਨੇ ਇੰਨੀ ਵੱਡੀ ਕਾਨਫਰੰਸ ਕਰਵਾਉਣ ਲਈ ਅੰਮ੍ਰਿਤਸਰ ਦੀ ਚੋਣ ਕੀਤੀ ਹੈ। ਉਨਾਂ ਹਦਾਇਤ ਕੀਤੀ ਕਿ ਵੱਖ-ਵੱਖ ਦੇਸ਼ਾਂ ਤੋਂ ਆਉਣ ਵਾਲੇ ਮਹਿਮਾਨਾਂ ਦੀ ਖਾਤਰਦਾਰੀ ਵਿਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ ਅਤੇ ਸ਼ਹਿਰ ਵੀ ਇੰਨਾਂ ਮਹਿਮਾਨਾਂ ਦੇ ਸਵਾਗਤ ਲਈ ਚਮਕਿਆ ਹੋਇਆ ਨਜ਼ਰ ਆਉਣਾ ਚਾਹੀਦਾ ਹੈ।ਬਾਦਲ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਹਿੱਸਾ ਲੈਣ ਲਈ ਜਿੱਥੇ ਸਾਡੇ ਵਿਦੇਸ਼ੀ ਮਹਿਮਾਨ ਵੱਖ-ਵੱਖ ਦੇਸ਼ਾਂ ਤੋਂ ਆ ਰਹੇ ਹਨ, ਉਥੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਸਮਾਗਮ ਵਿਚ ਹਾਜ਼ਰ ਹੋਣਗੇ।
ਬਾਦਲ ਨੇ ਉਕਤ ਕਾਨਫਰੰਸ ਲਈ ਸ਼ਹਿਰ ਵਿਚ ਕੀਤੀਆਂ ਜਾ ਰਹੀਆਂ ਤਿਆਰੀਆਂ, ਸਾਫ-ਸਫਾਈ ਦੇ ਪ੍ਰਬੰਧਾਂ, ਸੈਲਾਨੀਆਂ ਨੂੰ ਸ੍ਰੀ ਦਰਬਾਰ ਸਾਹਿਬ, ਜ਼ਲਿਆਂ ਵਾਲਾ ਬਾਗ ਆਦਿ ਇਤਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ, ਮਹਿਾਮਾਨ ਨਿਵਾਜੀ ਦਾ ਵਿਸਥਾਰ ਵਿਚ ਵੇਰਵਾ ਅਧਿਕਾਰੀਆਂ ਕੋਲੋਂ ਲਿਆ।ਇਸ ਮੌਕੇ ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਜਗਪਾਲ ਸਿੰਘ ਸੰਧੂ, ਸਿਹਤ ਤੇ ਪਰਿਵਾਰ ਭਲਾਈ ਦੇ ਸਕੱਤਰ ਸ੍ਰੀ ਹੁਸਨ ਲਾਲ, ਸਤੀਸ਼ ਚੰਦਰਾ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਸ਼ਵਨੀ ਸ਼ਰਮਾ, ਡੀ ਜੀ ਪੀ ਸ੍ਰੀ ਸੁਰੇਸ਼ ਅਰੋੜਾ, ਡੀ.ਜੀ.ਪੀ ਹਰਦੀਪ ਸਿੰਘ ਢਿਲੋਂ, ਡੀ.ਜੀ.ਪੀ ਦਿਨਕਰ ਗੁਪਤਾ, ਆਈ ਜੀ ਨਰੇਸ਼ ਅਰੋੜਾ, ਡੀ.ਆਈ.ਜੀ ਅਰੁਣ ਕੁਮਾਰ ਮਿੱਤਲ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਕਮਿਸ਼ਨਰ ਕਾਰਪਰੋਰੇਸ਼ਨ ਮੈਡਮ ਸੋਨਾਲੀ ਗਿਰੀ, ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਤਜਿੰਦਰਪਾਲ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਪਿੰਗਲਵਾੜਾ ਪਰਿਵਾਰ ਦੀ 72ਵੀਂ ਲੜਕੀ ਦਾ ਅਨੰਦ ਕਾਰਜ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜ਼ਿ.) ਦੀ ਮਾਨਾਂਵਾਲਾ ਬ੍ਰਾਂਚ …

Leave a Reply