Thursday, February 12, 2026

ਨਾਭਾ ਜੇਲ੍ਹ ਕਾਂਡ-ਉਪ ਮੁੱਖ ਮੰਤਰੀ ਵੱਲੋਂ ਏ. ਡੀ.ਜੀ.ਪੀ. ਜੇਲ੍ਹਾਂ ਮੁਅੱਤਲ, ਜੇਲ੍ਹ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਡਿਸਮਿਸ

ppn2711201602

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ)- ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜਿੰਨਾਂ ਕੋਲ ਗ੍ਰਹਿ ਵਿਭਾਗ ਦਾ ਚਾਰਜ ਵੀ ਹੈ, ਨੇ ਨਾਭਾ ਜੇਲ੍ਹ ਵਿਚੋਂ ਭਗੌੜੇ ਹੋਏ ਕੈਦੀਆਂ ਦੇ ਮਾਮਲੇ ਵਿਚ ਫਰਜਾਂ ਤੋਂ ਕੁਤਾਹੀ ਨੂੰ ਵੇਖਦੇ ਹੋਏ ਏ. ਡੀ. ਜੀ. ਪੀ ਜੇਲਾਂ੍ਹ ਸ੍ਰੀ ਐਮ. ਕੇ. ਤਿਵਾੜੀ ਨੂੰ ਮੁਅੱਤਲ ਕਰ ਦਿੱਤਾ ਅਤੇ ਨਾਭਾ ਜੇਲ੍ਹ ਦੇ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨੂੰ ਡਿਸਮਿਸ ਕਰਨ ਦਾ ਹੁੱਕਮ ਦੇ ਦਿੱਤੇ।ਬੀਤੀ ਰਾਤ ਨੂੰ ਅੰਮ੍ਰਿਤਸਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੂੰ ਜਦ ਸਵੇਰੇ ਉਕਤ ਘਟਨਾ ਦਾ ਪਤਾ ਲੱਗਾ ਤਾਂ ਉਨਾਂ ਨੇ ਇਸ ਦੀ ਜਾਂਚ ਕਰਨ ਦੇ ਆਦੇਸ਼ ਹੁਕਮ ਏ.ਡੀ.ਜੀ.ਪੀ ਅੰਦਰੂਨੀ ਚੌਕਸੀ ਸ੍ਰੀ ਪ੍ਰਬੋਧ ਕੁਮਾਰ ਨੂੰ ਦਿੰਦੇ ਹੋਏ ਤਿੰਨ ਦਿਨਾਂ ਵਿਚ ਜਾਂਚ ਮੁਕੰਮਲ ਕਰਨ ਦਾ ਹੁੱਕਮ ਦਿੱਤਾ ਅਤੇ ਆਦੇਸ਼ ਦਿੱਤਾ ਕਿ ਤਿੰਨ ਦਿਨਾਂ ਵਿਚ ਵਿਸ਼ੇਸ਼ ਜਾਂਚ ਟੀਮ ਬਣਾ ਕੇ ਉਕਤ ਕੇਸ ਦੀ ਜਾਂਚ ਮੁਕੰਮਲ ਕੀਤੀ ਜਾਵੇ ਅਤੇ ਰਿਪੋਰਟ ਗ੍ਰਹਿ ਸਕੱਤਰ ਦੇ ਹਵਾਲੇ ਕਰ ਦਿੱਤੀ ਜਾਵੇ।ਇਸ ਤੋਂ ਇਲਾਵਾ ਉਨਾਂ ਸਮੁੱਚੇ ਜੇਲ ਸੁਰੱਖਿਆ ਦੀ ਜਾਂਚ ਕਰਨ ਦੇ ਆਦੇਸ਼ ਵੀ ਵਧੀਕ ਗ੍ਰਹਿ ਸਕੱਤਰ ਜਗਪਾਲ ਸਿੰਘ ਸੰਧੂ ਨੂੰ ਦਿੱਤੇ।
ਇਸ ਮੌਕੇ ਪੱਤਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਭਗੌੜੇ ਕੈਦੀਆਂ ਦਾ ਪਿੱਛਾ ਕਰ ਰਹੀ ਹੈ ਅਤੇ ਜਲਦੀ ਹੀ ਉਹ ਪੁਲਿਸ ਦੀ ਗ੍ਰਿਫਤ ਵਿਚ ਹੋਣਗੇ।ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਕਿਸੇ ਤਰਾਂ ਦੇ ਡਰ ਜਾਂ ਚਿੰਤਾ ਕਰਨ ਦੀ ਲੋੜ ਨਹੀਂ, ਪੁਲਿਸ ਪੂਰੀ ਤਰਾਂ ਚੌਕਸ ਹੈ। ਇਸ ਮੌਕੇ  ਵਧੀਕ ਗ੍ਰਹਿ ਸਕੱਤਰ ਸ. ਜਗਪਾਲ ਸਿੰਘ, ਡੀ. ਜੀ. ਪੀ. ਸ੍ਰੀ ਸੁਰੇਸ਼ ਅਰੋੜਾ, ਡੀ.ਜੀ.ਪੀ ਹਰਦੀਪ ਢਿਲੋਂ, ਡੀ.ਜੀ.ਪੀ ਦਿਨਕਰ ਗੁਪਤਾ, ਆਈ.ਜੀ ਨਰੇਸ਼ ਕੁਮਾਰ ਅਰੋੜਾ, ਡੀ.ਆਈ.ਜੀ ਅਰੁਣ ਕੁਮਾਰ ਮਿੱਤਲ, ਕਮਿਸ਼ਨਰ ਪੁਲਿਸ ਲੋਕ ਨਾਥ ਆਂਗਰਾ ਅਤੇ ਹੋਰ ਪੁਲਿਸ ਅਧਿਕਾਰੀ ਵੀ ਉਨਾਂ ਨਾਲ ਹਾਜ਼ਰ ਸਨ।

Check Also

ਪਿੰਗਲਵਾੜਾ ਪਰਿਵਾਰ ਦੀ 72ਵੀਂ ਲੜਕੀ ਦਾ ਅਨੰਦ ਕਾਰਜ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜ਼ਿ.) ਦੀ ਮਾਨਾਂਵਾਲਾ ਬ੍ਰਾਂਚ …

Leave a Reply