
ਅੰਮ੍ਰਿਤਸਰ, 27 ਨਵੰਬਰ (ਪ੍ਰੀਤਮ ਸਿੰਘ)- 12ਵਾਂ ਜੀਅ ਦਇਆ ਪ੍ਰਵਾਨ ਸਮਾਗਮ ਅਤੇ 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ 13ਵਾਂ ਜਪ-ਤਪ ਅਰਦਾਸ ਸਮਾਗਮ 3 ਦਸੰਬਰ ਦਿਨ ਸ਼ਨੀਵਾਰ ਨੂੰ ਗੁ: ਸ੍ਰੀ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਈ-ਬਲਾਕ, ਲੁਧਿਆਣਾ ਵਿਖੇ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਇਕਬਾਲ ਸਿੰਘ ਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਕਿ 26 ਨਵੰਬਰ ਤੋਂ 3 ਦਸੰਬਰ ਤੱਕ ਸ਼ਾਮ 6:30 ਵਜੇ 9:30 ਵਜੇ ਤੱਕ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦੇ ਦੀਵਾਨ ਵੀ ਸਜ਼ਾਏ ਜਾਣਗੇ।ਮੁੱਖ ਸਮਾਗਮ 3 ਦਸੰਬਰ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ ਰਾਤ ਤੱਕ ਹੋਵੇਗਾ।ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਸੰਤ ਬਾਬਾ ਸੁਖਦੇਵ ਸਿੰਘ ਭੁਚੋਂ ਸਾਹਿਬ, ਸੰਤ ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ, ਸੰਤ ਅਮੀਰ ਸਿੰਘ ਜਵੱਦੀ ਕਲਾਂ ਵਾਲੇ, ਸੰਤ ਬਾਬਾ ਜਸਵੰਤ ਸਿੰਘ ਸਮਰਾਲਾ ਚੌਂਕ ਵਾਲੇ, ਸੰਤ ਅਵਤਾਰ ਸਿੰਘ ਦਿੱਲੀ ਵਾਲੇ, ਮਹੰਤ ਕਰਮਜੀਤ ਸਿੰਘ ਯਮੁਨਾ ਨਗਰ ਵਾਲੇ, ਸਿੰਘ ਸਾਹਿਬਾਨ ਗਿ: ਇਕਬਾਲ ਸਿੰਘ, ਸਿੰਘ ਸਾਹਿਬਾਨ ਗਿ: ਗੁਰਵਿੰਦਰ ਸਿੰਘ ਤੋਂ ਇਲਾਵਾ ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਅਮਨਦੀਪ ਸਿੰਘ, ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਮਾਤਾ ਵਿਪਨਪ੍ਰੀਤ ਕੌਰ ਜੀ, ਭਾਈ ਜਸਕਰਨ ਸਿੰਘ, ਭਾਈ ਸਤਿੰਦਰ ਸਿੰਘ ਹਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਸੁਖਵਿੰਦਰ ਸਿੰਘ ਗੋਗਾ ਵੀਰ ਜੀ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ, ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ, ਭਾਈ ਬਲਵਿੰਦਰ ਸਿੰਘ ਜੀ ਦੇਹਰਾਦੂਨ ਵਾਲੇ, ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।ਭਾਈ ਸਾਹਿਬ ਨੇ ਕਿਹਾ ਕਿ 350 ਸਾਲ ਧੰਨ ਸ੍ਰੀ ਗੁਰੂ ਗਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ, ਸ੍ਰੀ ਸੁਖਮਨੀ ਸਾਹਿਬ, ਸ੍ਰੀ ਚੌਪਈ ਸਾਹਿਬ, ਮੂਲਮੰਤਰ ਅਤੇ ਗੁਰਮੰਤਰ ਦੇ ਕੀਤੇ ਪਾਠ ਦੀ ਸਰੱਬਤ ਦੇ ਭਲੇ ਦੀ ਅਰਦਾਸ ਹੋਵੇਗੀ।ਭਾਈ ਸਾਹਿਬ ਨੇ ਕਿਹਾ ਕਿ ਜਿੰਨਾਂ ਸੰਗਤਾਂ ਨੇ ਜਪ-ਤਪ ਦੌਰਾਨ ਪਾਠਾਂ ਦੀ ਸੇਵਾ ਕੀਤੀ ਹੈ, ਉਹ ਆਪਣੀ ਗਿਣਤੀ 2 ਦਸੰਬਰ ਤੱਕ ਦਿੱਤੇ ਹੋਏ ਫੋਨ ਨੰਬਰ ਤੇ ਲਿਖਵਾਉਣ ਦੀ ਕ੍ਰਿਪਾਲਤਾ ਕਰਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media