
ਬਟਾਲਾ, 28 ਨਵੰਬਰ (ਨਰਿੰਦਰ ਬਰਨਾਲ) – ਸਥਾਨਕ ਨਾਮ ਸਿਮਰਨ ਸੇਵਾ ਕੇਦਰ ਅੰਤਰਰਾਸ਼ਟਰੀ ਵਲੋਂ ਜਲੰਧਰ ਰੋਡ ‘ਤੇ ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੂਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਏ ਗਏ। ਇਸ ਸਮਾਗਮ ਵਿਚ ਸੰਗਤਾਂ ਦੀ ਭਾਰੀ ਸ਼ਮੂਲੀਅਤ ਰਹੀ।ਰਾਗੀ ਸਿੰਘਾਂ ਵੱਲੋ ਨਾਮ ਲੇਵਾ ਸੰਗਤਾਂ ਨੂੰ ਵਾਹਿਗੂਰੂ ਦੇ ਨਾਮ ਨਾਲ ਜੋੜਨ ਵਾਸਤੇ ਰਸਭਿੰਨਾ ਕੀਰਤਨ ਕੀਤਾ ਗਿਆ।ਸ੍ਰੀ ਸੁਖਮਨੀ ਸਹਿਬ ਸੇਵਾ ਸੁਸਾਇਟੀ ਅੰਤਰਰਾਸਟਰੀ ਸੰਸਥਾ ਵਲੋਂ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਸਮਾਗਮ ਵਿਚ ਭਾਂਈ ਨਰਿੰਦਰ ਸਿੰਘ ਜੀ ਤੇ ਭਾਈ ਹਰਮੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਹਾਜਰੀ ਲਗਵਾਈ।ਜਿਸ ਵਿਚ ਪ੍ਰਿਥੀ ਸਿੰਘ ਐਸ.ਡੀ.ਐਮ ਬਟਾਲਾ ਨੇ ਉਚੇਚੇ ਤੌਰ ‘ਤੇ ਹਾਜਰੀ ਭਰੀ।ਉਹਨਾ ਨੂੰ ਨਾਮ ਸਿਮਰਨ ਕੇਦਰ ਦੀ ਪ੍ਰਬੰਧਕ ਕਮੇਟੀ ਵੱਲੋ ਸਨਮਾਨਿਤ ਕੀਤਾ ਗਿਆ।ਇਸ ਸਮੇ ਗੁਰਬਚਨ ਸਿੰਘ ਚੇਅਰਮੈਨ ਨਾਮ ਸਿਮਰਨ ਕੇਦਰ, ਗਿਆਨੀ ਭੁਪਿੰਦਰ ਸਿੰਘ, ਗਿਆਨੀ ਦਲੀਪ ਸਿੰਘ ਲੂਥਰਾ, ਨਰਿੰਦਰ ਸਿੰਘ, ਹਰਮੀਤ ਸਿੰਘ, ਰਵਿੰਦਰ ਸਿੰਘ, ਅਮਰੀਕ ਸਿੰਘ, ਦਵਿੰਦਰ ਪਾਲ ਸਿੰਘ, ਲਖਵਿੰਦਰ ਸਿੰਘ, ਜੋਬਨਜੀਤ ਸਿੰਘ, ਪਰਮਿੰਦਰਪਾਲ ਸਿੰਘ, ਬੀਬੀ ਬਲਬੀਰ ਕੌਰ, ਗੁਰਮੀਤ ਕੌਰ, ਡਾ. ਕਮਲਦੀਪ ਕੌਰ ਆਦਿ ਵੀ ਹਾਜਰ ਸਨ। ਸਟੇਜ ਸਕੱਤਰ ਦੀ ਸੇਵਾ ਡਾ. ਰਮਨਦੀਪ ਸਿੰਘ ਨੇ ਬਾਖੂਬੀ ਨਾਲ ਨਿਭਾਈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media