
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੋਣ ਖ਼ਰਚਿਆਂ ਸਬੰਧੀ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਥਾਨਕ ਬੱਚਤ ਭਵਨ ਵਿਖੇ ਸਟੇਟ ਲੈਵਲ ਮਾਸਟਰ ਟ੍ਰੇਨਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਵੱਲੋਂ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਰਾਕੇਸ਼ ਕੁਮਾਰ ਥਾਪਰ, ਚੋਣ ਕਾਨੂੰਗੋ ਰਜਿੰਦਰ ਸਿੰਘ, ਰਾਜੀਵ ਬਾਵਾ, ਹਰਚਰਨ ਸਿੰਘ ਬਰਾੜ, ਗੁਰਬਖਸ਼ ਸਿੰਘ, ਦੀਪਕ ਭਾਟੀਆ, ਜਸਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media