Tuesday, February 10, 2026

ਕਬੱਡੀ ਕੱਪ ਦਾ ਸੰਦੌੜ ਵਿੱਚ ਅਰੰਭ ਅੱਜ ਤੋਂ

ਸੰਦੌੜ, 29 ਨਵੰਬਰ (ਹਰਮਿੰਦਰ ਸਿੰਘ ਭੱਟ)- ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਯੰਗ ਸਪੋਰਟਸ ਕਲੱਬ, ਨਹਿਰੂ ਯੁਵਾ ਕੇਂਦਰ, ਐਨ.ਆਰ.ਆਈ ਵੀਰਾਂ ਅਤੇ ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਾਨਦਾਰ ਕਬੱਡੀ ਕੱਪ ਪਿੰਡ ਸੰਦੌੜ ਵਿਖੇ ਅੱਜ ਤੋਂ ਸ਼ੁਰੂ ਹੋ ਚੁੱਕਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ਕਿ ਮਿਤੀ 30 ਨਵੰਬਰ ਅਤੇ 1 ਦਸੰਬਰ ਨੂੰ ਕਰਵਾਏ ਜਾ ਰਹੇ ਇਸ ਖੇਡ ਸਮਾਗਮ ਵਿਚ ਕੱਬੀ ਓਪਨ ਵਿਚੋਂ ਜੇਤੂ ਟੀਮ ਨੂੰ 61000 ਰੁਪੈ ਅਤੇ ਦੂਸਰਾ 41000 ਰੁਪੈ ਇਸ ਤੋਂ ਇਲਾਵਾ ਟੋਚਨ ਮੁਕਾਬਲੇ ਵਿਚ ਪਹਿਲ ਇਨਾਮ 15000 ਰੁਪੈ ਅਤੇ ਦੂਸਰਾ 9000 ਰੁਪੈ ਨਕਦ ਇਨਾਮ ਦਿੱਤੇ ਜਾਣਗੇ ਅਤੇ ਬੈਸਟ ਰੇਡਰ ਤੇ ਜਾਫੀ ਨੂੰ 21 ਹਜ਼ਾਰ ਰੁਪਏ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।

Check Also

ਪੰਜਾਬ ਦੇ ਰਾਜਪਾਲ ਸ਼੍ਰੀ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤੀ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ …

Leave a Reply