Sunday, March 15, 2026

ਪ੍ਰਮੁੱਖ ਸਕੱਤਰ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ppn2911201607

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ)- ਇਤਿਹਾਸਕ ਨਗਰੀ ਰਾਮ ਤੀਰਥ ਵਿਖੇ 1 ਦਸੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ ਸੰਧੂ ਨੇ ਲਿਆ।ਇਸ ਸਮੇਂ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਆਈ. ਜੀ ਡਾ. ਨਰੇਸ਼ ਕੁਮਾਰ ਅਰੋੜਾ, ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।
ਸ੍ਰੀ ਸੰਧੂ ਨੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਸੁਪਨਈ ਪ੍ਰਾਜੈਕਟ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਸਮਾਗਮ ਲਈ ਤਿਆਰ ਕੀਤੀਆਂ ਗਈਆਂ ਸਟੇਜਾਂ, ਪੰਡਾਲ, ਸੁਰੱਖਿਆ, ਪਾਰਕਿੰਗ ਅਤੇ ਹੋਰਨਾਂ ਪਹਿਲੂਆਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ।ਡਿਪਟੀ ਕਮਿਸ਼ਨਰ ਬਸੰਤ ਗਰਗ ਨੇ ਉਨ੍ਹਾਂ ਨੂੰ ਸਮਾਗਮ ਦੇ ਪ੍ਰਬੰਧਾਂ ਲਈ ਲਗਾਈਆਂ ਗਈਆਂ ਡਿਊਟੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ 17 ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸੈਂਕੜੇ ਅਧਿਕਾਰੀ ਇਸ ਸਮਾਗਮ ਦੀ ਸਫਲਤਾ ਲਈ ਦਿਨ-ਰਾਤ ਇਕ ਕਰ ਰਹੇ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply