Sunday, March 15, 2026

ਚੁਵਾੜਿਆਂ ਵਾਲੀ ਵਿਚ ਸਕਿੱਲ ਸੈਂਟਰ ਦਾ ਉਦਘਾਟਨ

ppn2911201608

ਫਾਜ਼ਿਲਕਾ, 29 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਤਾਂ ਕਿ ਉਹ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਣ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਜਰਨੈਲ ਸਿੰਘ ਨੇ ਅੱਜ ਜ਼ਿਲ੍ਹੇ ਦੇ ਪਿੰਡ ਚੁਅਵਾੜਿਆਂ ਵਾਲੀ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਰੂਰਲ ਸਕਿੱਲ ਸੈਂਟਰ ਦਾ ਉਦਘਾਟਨ ਕਰਨ ਮੌਕੇ ਕੀਤਾ। ਹਾਜਰੀਨ ਨੂੰ ਸੰਬੋਧਨ ਕਰਦਿਆਂ ਏਡੀਸੀ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਯੋਜਨਾ ਉਲੀਕੀ ਗਈ ਹੈ ਤਾਂ ਕਿ ਪੇਂਡੂ ਖੇਤਰ ਦੇ 10ਵੀਂ, 12ਵੀਂ ਜਮਾਤਾਂ ਤੱਕ ਪੜ੍ਹੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਕਿੱਲ ਸੈਂਟਰਾਂ ਵਿਚ ਬੇਰੁਜ਼ਗਾਰ ਨੌਜਵਾਨ ਲੜਕੀਆਂ ਨੂੰ ਸਿਲਾਈ ਕਢਾਈ ਅਤੇ ਬਿਊਟੀ ਪਾਰਲਰ ਦੇ ਕੰਮ ਦੀ ਸਿਖਲਾਈ ਤੋਂ ਇਲਾਵਾ ਹੋਰ ਕਿੱਤਾਮੁਖੀ ਕੋਰਸ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿੱਥੇ ਇੰਨ੍ਹਾਂ ਸੈਂਟਰਾਂ ਤੇ ਸਿਖਲਾਈ ਦਿੱਤੀ ਜਾਵੇਗੀ ਉੱਥੇ ਹੀ ਰੁਜ਼ਗਾਰ ਦਿਵਾਉਣ ਵਿਚ ਵੀ ਅਹਿਮ ਭੂਮਿਕਾ ਅਦਾ ਕੀਤੀ ਜਾਵੇਗੀ।
ਇਸ ਮੌਕੇ ਰਿਸ਼ੀ ਤਲਵਾੜ ਪ੍ਰੋਜੈਕਟ ਕੁਆਰਡੀਨੇਟਰ ਸਕਿੱਲਜ ਪਾਵਰ ਨੇ ਦੱਸਿਆ ਕਿ ਇਸ ਸਕਿੱਲ ਸੈਂਟਰ ਵਿਚ ਲੜਕੀਆਂ ਨੂੰ ਸਿਲਾਈ ਅਤੇ ਕਢਾਈ ਅਤੇ ਬਿਊਟੀ ਪਾਰਲਰ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਸੈਂਟਰ ਵਿਚ 35-35 ਸੀਟਾਂ ਮੁਹੱਈਆ ਹੋਣਗੀਆਂ ਅਤੇ 18 ਤੋਂ 35 ਸਾਲ ਦੀਆਂ ਬੇਰੁਜ਼ਗਾਰ ਲੜਕੀਆਂ ਇਹ ਕੋਰਸ ਕਰ ਸਕਣਗੀਆਂ। ਇਹ ਕੋਰਸ ਤਿੰਨ ਤੋਂ ਛੇ ਮਹੀਨਿਆਂ ਤੱਕ ਦੇ ਹੋਣਗੇ। ਇਸ ਮੌਕੇ ਡਾ. ਵਿਪਨ ਕਟਾਰੀਆ ਜ਼ਿਲ੍ਹਾ ਸਾਇੰਸ ਸੁਪਰਵਾਈਜਰ, ਪਰਮਜੀਤ ਸਿੰਘ ਜ਼ਿਲ੍ਹਾ ਪ੍ਰਾਜੈਕਟ ਇੰਚਾਰਜ, ਵਿਨੋਦ ਜਾਂਗਿੜ, ਹੰਸ ਰਾਜ ਮੁੱਖ ਅਧਿਆਪਕ, ਸਟੇਟ ਅਵਾਰਡੀ ਅਧਿਆਪਕ ਵਿਜੈ ਗੁਪਤਾ, ਸਰਪੰਚ ਸੁਭਾਸ਼ ਚੰਦਰ ਤੋਂ ਇਲਾਵਾ ਹੋਰ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply