ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਕਰਵਾਏ ਗਏ ਦੋ ਦਿਨਾਂ ਜਿਲ੍ਹਾ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਦੋਰਾਨ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਤੋਂ ਵੱਖ ਵੱਖ ਭਾਰ ਤੇ ਉਮਰ ਵਰਗ ਦੇ ਵੇਟਲਿਫਟਿੰਗ ਖਿਡਾਰੀਆ ਨੇ ਸ਼ਿਰਕਤ ਕੀਤੀ ਤੇ ਆਪਣੇ ਕਲਾ ਦਾ ਪ੍ਰਦਰਸ਼ਨ ਕੀਤਾ।ਇਸ ਖੇਡ ਟੂਰਨਾਮੈਂਟ ਦੋਰਾਨ ਅੰਡਰ 17-19 ਸਾਲ ਉਮਰ ਵਰਗ ਦੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਮਿਆਰੀ ਦੇ ਖਿਡਾਰੀਆ ਨੇ ਬੇਹਤਰ ਪ੍ਰਦਰਸ਼ਨ ਕਰਦੇ ਹੋਏ ਦੋਵਾਂ ਹੀ ਵਰਗਾਂ ਵਿਚ ਤੀਜਾ ਸਥਾਨ ਹਾਸਲ ਕੀਤਾ।ਲੈਕਚਰਾਰ ਸੁਖਬੀਰ ਮਾਨ ਦੀ ਅਗਵਾਈ ਹੇਠ ਖਿਡਾਰੀਆ ਨੇ ਆਪਣੀ ਕਲਾ ਦਾ ਲੋਹਾ ਮਨਵਾਇਆ। ਇਸ ਮੋਕੇ ਸੁਖਬੀਰ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਮਹਿਲਾ ਪੁਰਸ਼ ਖਿਡਾਰੀਆ ਨੇ ਇਸ ਤੋਂ ਪਹਿਲਾਂ ਵੀ ਜਿਲ੍ਹਾ ਪੱਧਰੀ ਟੂਰਨਾਮੈਂਟਾਂ ਦੋਰਾਨ ਅਹਿਮ ਮੱਲਾਂ ਮਾਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ, ਜਦਕਿ ਹੁਣ ਅੰਮ੍ਰਿਤਸਰ ਵਿਖੇ ਸੰਪੰਨ ਹੋਏ ਦੋ ਦਿਨਾਂ ਵੇਟਲਿਫਟਿੰਗ ਮੁਕਾਬਲਿਆਂ ਦੋਰਾਨ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ ਤੇ ਜਿਲ੍ਹੇ ਵਿਚੋਂ ਦੋਵਾਂ ਵਰਗਾਂ ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੋਰਾਨ ਹੋਣ ਵਾਲੇ ਜਿਲ੍ਹਾਂ ਤੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਵੀ ਉਨ੍ਹਾਂ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰਕੇ ਮੋਹਰੀ ਰਹਿਣਗੇ।ਉਨ੍ਹਾ ਦੱਸਿਆ ਕਿ ਖਿਡਾਰੀਆ ਦੀ ਇਸ ਪ੍ਰਾਪਤੀ ਪਿੱਛੇ ਪ੍ਰਿੰਸੀਪਲ ਅਨੀਤਾ ਕੁਮਾਰੀ ਦਾ ਵੱਡਾ ਸਹਿਯੋਗ ਰਿਹਾ ਹੈ, ਜਿਸ ਨੂੰ ਨਜਰ ਅੰਦਾਜ ਨਹੀ ਕੀਤਾ ਜਾ ਸਕਦਾ।ਉਨ੍ਹਾਂ ਅੱਗੇ ਦੱਸਿਆ ਇਸੇ ਤਰ੍ਹਾਂ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਉਨ੍ਹਾਂ ਦੀ ਕਬੱਡੀ ਟੀਮ ਮੋਹਰੀ ਰਹੀ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …