Wednesday, June 24, 2026

5 ਦਸੰਬਰ ਨੂੰ ਹੋਣ ਵਾਲਾ ਬਹੁ ਮੰਜਿਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਅੱਗੇ ਪਿਆ

dc-amit-kumar

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਇੱਕੋ ਛੱਤ ਥੱਲ੍ਹੇ ਸਾਰੀਆਂ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਲਈ ਮਲਿਕਪੁਰ ਨੇੜੇ 45 ਕਰੋੜ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ 19 ਏਕੜ ਵਿੱਚ ਉਸਾਰੇ ਗਏ ਬਹੁ ਮੰਜਿਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ 5 ਦਸੰਬਰ ਨੂੰ ਕੀਤਾ ਜਾਣਾ ਸੀ ਪਰ ਕੁਝ ਰੁਝੇਵੇਆਂ ਕਾਰਨ ਇਹ ਉਦਘਾਟਨ 5 ਦਸੰਬਰ ਨੂੰ ਨਾ ਕਰ ਕੇ ਦਸੰਬਰ ਮਹੀਨੇ ਦੇ ਦੂਸਰੇ ਹਫਤੇ ਵਿੱਚ ਕੀਤਾ ਜਾਵੇਗਾ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਸੂਰੁ ਹੋਣ ਨਾਲ ਲੋਕਾਂ ਨੂੰ ਵਧੇਰੇ ਸੁਵਿਧਾ ਹੋਵੇਗੀ ਅਤੇ ਲੋਕਾਂ ਨੂੰ ਆਪਣੇ ਕੰਮਾਂ ਲਈ ਵੱਖ ਵੱਖ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਂਣੇ ਪੈਣਗੇ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply