ਸਮਰਾਲਾ, 29 ਨਵੰਬਰ (ਬਲਬੀਰ ਸਿੰਘ ਬੱਬੀ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਚ ਬਤੌਰ ਸਕੂਲ ਇੰਚਾਰਜ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਸੰਜੀਵ ਕੁਮਾਰ ਕਲਿਆਣ ਨੂੰ ਸਮਾਜਿਕ ਕੰਮਾਂ ਵਿੱਚ ਪਾਏ ਯੋਗਦਾਨ ਸਬੰਧੀ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਤੇ ਪ੍ਰੋਜੈਕਟ ਵਿਭਾਗ ਸਮਰਾਲਾ ਵੱਲੋਂ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।ਸੀ. ਡੀ. ਪੀ. ਓ ਮੈਡਮ ਸੁਨੀਤਾ ਰਾਣੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਸ ਸਕੂਲ ਦੇ ਇੰਚਾਰਜ ਸੰਜੀਵ ਕੁਮਾਰ ਜਿਸ ਮਿਹਨਤ ਅਤੇ ਲਗਨ ਨਾਲ ਬੱਚਿਆਂ ਨੂੰ ਪੜ੍ਹਾਉਣ ਦੇ ਨਾਲ ਨਾਲ ਸਮਾਜਿਕ ਖੇਤਰ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ।ਇਨ੍ਹਾਂ ਦੇ ਸਹਿਯੋਗ ਸਦਕਾ ਹੀ ਅਸੀਂ ਪਿਛਲੇ ਸਮੇਂ ਦੌਰਾਨ ਇਨ੍ਹਾਂ ਦੇ ਸਕੂਲ ਵਿੱਚ ਘਰੇਲੂ ਔਰਤਾਂ ਤੇ ਹੋ ਰਹੇ ਅੱਤਿਆਚਾਰ, ਬੇਟੀ ਪੜਾਓ- ਬੇਟੀ ਬਚਾਓ, ਨਸ਼ਾ ਵਿਰੋਧੀ ਰੈਲੀਆਂ ਆਦਿ ਤੋਂ ਇਲਾਵਾ ਕਈ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਸਦਕਾ ਇਨ੍ਹਾਂ ਨੂੰ ਸਨਮਾਨਿਤ ਕਰਨ ਵਿੱਚ ਮਾਣ ਮਹਿਸੂਸ ਕਰਦੇ ਹਾਂ।ਇਸ ਪ੍ਰੋਗਰਾਮ ਉਪਰੰਤ ਬੇਟੀ ਬਚਾਓ-ਬੇਟੀ ਪੜਾਓ ਜੂਗਰੂਕਤਾ ਰੈਲੀ ਕੱਢੀ ਗਈ।ਅੱਜ ਦੇ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸਰਕਲ ਸੁਪਰਵਾਈਜਰ ਜਸਵੀਰ ਕੌਰ, ਸੁਪਰਵਾਈਜਰ ਰਣਜੀਤ ਕੌਰ, ਮਿਸ ਕ੍ਰਿਸ਼ਨਾ, ਨਿਰਮਲ ਕੌਰ, ਅਮਰਜੀਤ ਕੌਰ, ਸਕੂਲ ਅਧਿਆਪਕ ਲਖਬੀਰ ਕੌਰ, ਪਰਮਿੰਦਰ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਪੇ ਅਤੇ ਪਿੰਡ ਨਿਵਾਸੀ ਵੀ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media