Wednesday, October 7, 2026

ਐਮ.ਜੇ ਅਕਬਰ ਸੱਚਖਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ppn2911201621
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਰਾਜ ਦੇ ਬਾਹਰੀ ਮਾਮਲਿਆਂ ਬਾਰੇ ਮੰਤਰੀ ਤੇ ਮੈਂਬਰ ਪਾਰਲੀਮੈਂਟ ਰਾਜ ਸਭਾ ਐਮ ਜੇ ਅਕਬਰ ਸੱਚਖਡ ਸ੍ਰੀ  ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ।ਉਨ੍ਹਾਂ ਪ੍ਰੀਕਰਮਾ ਕਰਦੇ ਸਮੇਂ ਸੂਚਨਾ ਅਧਿਕਾਰੀ ਗੁਰਬਚਨ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾ ਵਿੱਚ ਸਥਿਤ ਇਤਿਹਾਸਕ ਅਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿਘ ਨੇ ਐਮ.ਜੇ ਅਕਬਰ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਸ੍ਰੀ ਅੰਮ੍ਰਿਤਸਰ ਵੀ ਹਾਜ਼ਰ ਸਨ।   ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸਭ ਧਰਮਾਂ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਆਉਂਦੇ ਹਨ ਤੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply