
ਫਾਜ਼ਿਲਕਾ, 30 ਨਵੰਬਰ (ਵਿਨੀਤ ਅਰੋੜਾ) – ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾ ਰਹੇ ਦੋਸ਼ਾਲਾ ‘ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ’ ਦੇ ਪਹਿਲੇ ਭਾਗ ਦੇ ਐਲਾਣ ਕੀਤੇ ਗਏ ਨਤੀਜੇ ਮੁਤਾਬਕ ਸਫ਼ਲ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਅਤੇ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਪ੍ਰੋਗਰਾਮ ਬਾਬਾ ਖੁਸ਼ਦਿਲ ਮਾਡਲ ਸਕੂਲ ਪਿੰਡ ਜੰਡਵਾਲਾ ਭੀਮੇਸ਼ਾਹ ਵਿਚ ਕਰਵਾਇਆ ਗਿਆ। ਜਿਸ ਵਿਚ ਡਾ. ਜਸਵਿੰਦਰ ਪਾਲ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।ਮੈਡਮ ਚਰਨਪ੍ਰੀਤ ਕੌਰ ਨੇ 294/400 ਅੰਕ ਪ੍ਰਾਪਤ ਕਰਕੇ ਅਰਨੀਵਾਲਾ ਜੋਨ ਅਰਨੀਵਾਲਾ ਵਿਚੋਂ ਦੂਸਰਾ ਸਥਾਨ ਅਤੇ ਸਕੂਲ ਵਿਚ ਪਹਿਲਾ ਸਥਾਨ ਅਤੇ ਸਕੂਲ ਅਧਿਆਪਕਾ ਮੈਡਮ ਅੰਜੂ ਬਾਲਾ ਨੇ 290 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਅਧਿਆਪਕਾਂ ਨੂੰ ਸਕੂਲ ਮੁੱਖੀ ਮਨਮੋਹਨ ਸਿੰਘ ਅਤੇ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਵੱਲੌਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਡਾ. ਜਸਵਿੰਦਰ ਪਾਲ ਸਿੰਘ ਨੇ ਹੋਰਨਾਂ ਅਧਿਆਪਕਾਂ ਨੂੰ ਵੀ ਇਸ ਕੋਰਸ ਵਿਚ ਸਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕੋਰਸ ਨੂੰ 16 ਸਾਲ ਤੋਂ ਵੱਧ ਉਮਰ ਵਾਲਾ ਕੋਈ ਵੀ ਵਿਅਕਤੀ 100 ਰੁਪਏ ਵਿਚ ਘਰ ਬੈਠੇ ਪੰਜਾਬੀ, ਹਿੰਦੀ, ਅੰਗਰੇਜ਼ੀ ਵਿਸ਼ੇ ਰਾਹੀਂ ਕਿਤਾਬਾਂ ਤੋਂ ਜਾਣਕਾਰੀ ਪ੍ਰਾਪਤ ਕਰਕੇ ਪੇਪਰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕੋਰਸ ਵਿਚ ਸਿੱਖ ਧਰਮ ਤੋਂ ਇਲਾਵਾ ਹੋਰ ਪ੍ਰਮੁੱਖ ਧਰਮਾਂ ਦੀ ਜਾਣਕਾਰੀ ਦੇ ਰਾਹੀਂ ਧਰਮਾਂ ਦਾ ਕੁਲਨਾਤਮਕ ਅਧਿਐਨ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕੋਰਸ ਵਿਚ 35 ਅੰਕ ਪ੍ਰਾਪਤ ਕਰਨ ਵਾਲੇ ਨੂੰ ਪਾਸ ਹੋਣ ਦਾ ਸਰਟੀਫਿਕੇਟ ਦੇਣ ਤੋਂ ਇਲਾਵਾ 80 ਪ੍ਰਤੀਸ਼ਤ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੇ ਨੂੰ 1100 ਰੁਪਏ ਅਤੇ ਪੰਜਾਬ ਪੱਧਰ ਤੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨਵਾਲੇ ਨੂੰ ਕ੍ਰਮਵਾਰ 5100, 4100, 3100 ਰੁਪਏ ਦੇ ਵਿਸ਼ੇਸ਼ ਰੂਪ ਨਾਲ ਸਲਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media