Saturday, February 14, 2026

ਜਾਗ੍ਰਿਤੀ ਯਾਤਰਾ ਦਾ ਮਹਿਤਾ ਚੌਕ ਵਿਖੇ ਮਜੀਠੀਆ ਤੇ ਦਮਦਮੀ ਟਕਸਾਲ ਵੱਲੋਂ ਸ਼ਾਨਦਾਰ ਸਵਾਗਤ

ppn3011201617
ਮਹਿਤਾ ਚੌਕ, 30 ਨਵੰਬਰ (ਜੋਗਿੰਦਰ ਸਿੰਘ ਮਾਣਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਰਵਾਨਾ ਹੋਈ ਜਾਗ੍ਰਿਤੀ ਯਾਤਰਾ ਦਾ ਮਾਝੇ ਦੀ ਧਰਤੀ ‘ਤੇ ਪਹੁੰਚਣ ‘ਤੇ ਮਹਿਤਾ ਚੌਕ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਦਮਦਮੀ ਟਕਸਾਲ ਅਤੇ ਇਲਾਕੇ ਦੀਆਂ ਆਮ ਮੁਹਾਰੇ ਪਹੁੰਚੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ਰਧਾ ਪੂਰਵਕ ਸ਼ਾਨਦਾਰ ਸਵਾਗਤ ਕੀਤਾ ਗਿਆ।
ਮਜੀਠੀਆ ਅਤੇ ਟਕਸਾਲ ਮੁਖੀ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਦੱਸਿਆ ਕਿ ਦਸਮ ਪਿਤਾ ਦੇ 350 ਸਾਲਾ ਆਗਮਨ ਪੁਰਬ ਨੂੰ ਦੇਸ਼ ਭਰ ‘ਚ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪੰਜਾਬ ਵਿੱਚ ਜਾਗ੍ਰਿਤੀ ਯਾਤਰਾ ਨੂੰ ਸ਼ਾਨੋ-ਸ਼ੌਕਤ ਨਾਲ ਸਵਾਗਤ ਕਰਦਿਆਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੋਂ ਇਲਾਵਾ ਸੰਤ ਸਮਾਜ ਦੇ ਸੰਤਾਂ ਮਹਾਂ ਪੁਰਖਾਂ, ਬਿਹਾਰ ਸਰਕਾਰ, ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਇਸ ਅਵਸਰ ਨੂੰ ਯਾਦਗਾਰ ਬਣਾਉਣ ਲਈ 100 ਕਰੋੜ ਰੁਪੈ ਖਰਚੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਆਉਂਦੇ ਕੁੱਝ ਦਿਨਾਂ ‘ਚ ਪੰਜਾਬ ਤੋਂ ਸਰਕਾਰੀ ਖਰਚੇ ‘ਤੇ 100 ਰੇਲ ਗੱਡੀਆਂ ਸ਼ਰਧਾਲੂਆਂ ਨੂੰ ਲੈ ਕੇ ਪਟਨਾ ਸਾਹਿਬ ਨੂੰ ਰਵਾਨਾ ਹੋਣਗੀਆਂ।ਮਜੀਠੀਆ ਨੇ ਗੁਰਪੁਰਬ ਨੂੰ ਸਫਲਤਾ ਪੂਰਵਕ ਤੇ ਯਾਦਗਾਰ ਬਣਾਉਣ ਲਈ ਸਮੂਹ ਜਥੇਬੰਦੀਆਂ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਮੂਹ ਖ਼ਾਲਸਾ ਪੰਥ ਨੂੰ 1 ਤੋਂ 6 ਜਨਵਰੀ ਨੂੰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ (ਬਿਹਾਰ) ਵਿਖੇ ਪਹੁੰਚ ਕੇ ਸਰਬੰਸ ਦਾਨੀ ਦੇ ਪਰਉਪਕਾਰਾਂ ਨੂੰ ਯਾਦ ਕਰਦਿਆਂ ਸਤਿਗੁਰਾਂ ਦੇ ਆਦੇਸ਼ ਅਤੇ ਸਿਧਾਂਤਾਂ ਦਾ ਹੋਕਾ ਦੇਣ ਦੀ ਅਪੀਲ ਕੀਤੀ।  ਇਸ ਮੌਕੇ ਸ਼ੈਲਿੰਦਰ ਸਿੰਘ ਪ੍ਰਧਾਨ ਪਟਨਾ ਸਾਹਿਬ, ਬਲਵੰਤ ਸਿੰਘ ਪੰਧੇਰ ਦਿਲੀ ਕਮੇਟੀ, ਸੁਰਜੀਤ ਸਿੰਘ ਪ੍ਰਚਾਰਕ, ਸੰਤ ਬਾਬਾ ਗੁਰਭੇਜ ਸਿੰਘ ਖਜਾਲਾ ਸੰਪਰਦਾ ਹਰਖੋਵਾਲ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕਵਲਜੀਤ ਸਿੰਘ ਨਾਗੀਆਨਾ, ਬਾਬਾ ਨਵਤੇਜ ਸਿੰਘ ਚੇਲੇਆਣਾ, ਗੁਰਮੀਤ ਸਿੰਘ ਬੁੱਟਰ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ, ਵਿਧਾਇਕ ਦੇਸ ਰਾਜ ਧੁੱਗਾ,ਮੇਜਰ ਸ਼ਿਵੀ, ਜੋਧ ਸਿੰਘ ਸਮਰਾ, ਪ੍ਰੋ: ਸਰਚਾਂਦ ਸਿੰਘ, ਤਰਲੋਚਨ ਸਿੰਘ ਬਾਠ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਦਿਆਲ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸੁਖਵਿੰਦਰ ਸਿੰਘ ਗੋਲਡੀ, ਭਾਈ ਜਰਨੈਲ ਸਿੰਘ, ਭਾਈ ਬੋਹੜ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਜੀਵਾ ਸਿੰਘ, ਭਾਈ ਚਮਕੌਰ ਸਿੰਘ, ਭਾਈ ਪ੍ਰਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਜੱਜ ਸਿੰਘ, ਭਾਈ ਸਤਵੰਤ ਸਿੰਘ ਆਦਿ ਮੌਜੂਦ ਸਨ।

Check Also

ਅਮਰੀਕਾ ਨਾਲ ਟ੍ਰੇਡ ਡੀਲ ’ਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦੇ ਹਿਤਾਂ ਨਾਲ ਸਮਝੌਤਾ ਕਬੂਲ ਨਹੀਂ – ਔਜਲਾ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਗਈ …

Leave a Reply