
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਨਰਸਰੀ ਸੈਕਸ਼ਨ ਦੇ ਵਿਦਿਆਰਥੀਆਂ ਵਲੋਂ ਫੈਂਸੀ ਡਰੈਸ ਸ਼ੋਅ ਦੌਰਾਨ ਸਮਾਜ ਦੇ ਮਹੱਤਵਪੂਰਨ ਕਿਤਿਆਂ ਦਾ ਸੰਗੀਤਮਈ ਪ੍ਰਦਰਸ਼ਨ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਡਾਕਟਰ, ਅਧਿਆਪਕ, ਕਿਸਾਨ ਅਤੇ ਸੈਨਿਕਾਂ ਦੇ ਰੂਪ ਵਿੱਚ ਪ੍ਰਭਾਵਸ਼ਾਲੀ ਅਦਾਕਾਰੀ ਦੁਆਰਾ ਸਭ ਦਾ ਮਨ ਮੋਹ ਲਿਆ।ਮੁੱਖ ਮਹਿਮਾਨ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਬੱਚਿਆਂ ਦੀ ਬਿਹਤਰੀਨ ਪੇਸ਼ਕਾਰੀ ਲਈ ਪ੍ਰਸੰਸ਼ਾ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ।ਮੁੱਖ ਅਧਿਆਪਕਾਂ ਸ੍ਰੀਮਤੀ ਕਿਰਨਜੋਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਜਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਹਰ ਕਿੱਤੇ ਨਾਲ ਜੁੜੇ ਵਿਅਕਤੀ ਦੀ ਕਦਰ ਕਰਨ ਦੀ ਪ੍ਰੇਰਣਾ ਦਿੱਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media