ਬਠਿੰਡਾ, 1 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਜਾਂਦੀ ਹੈ।ਮਾਨਯੋਗ ਸ੍ਰ. ਪਰਮਜੀਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਮਿਤੀ 29.11.2016 ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ ਗਈ, ਜਿਸ ਦੀ ਪ੍ਰ੍ਰਧਾਨਗੀ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਉਹਨਾਂ ਦੇ ਨਾਲ ਸ੍ਰੀ ਕੰਵਲਜੀਤ ਸਿੰਘ ਕੁੱਟੀ, ਸ੍ਰੀਮਤੀ ਸੁਰਿੰਦਰ ਕੌਰ ਮੋਗਾਂ, ਬਤੌਰ ਮੈਂਬਰ, ਸ੍ਰੀ ਦਿਆਜੀਤ ਸਿੰਘ ਸਰਾਂ, ਸਰਕਾਰੀ ਵਕੀਲ, ਡਿਪਟੀ ਸੁਪਰਡੈਂਟ, ਕੇਦਰੀ ਜੇਲ੍ਹ ਹਾਜ਼ਰ ਸਨ। ਇਸ ਮੌਕੇ ਤੇ ਮਾਨਯੋਗ ਜੱਜ ਸਾਹਿਬ ਨੇ ਤਿੰਨ ਹਵਾਲਾਤੀਆਂ ਨੂੰ ਰਿਹਾਅ ਕਰ ਦਿੱਤਾ।ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਹਵਾਲਾਤੀਆਂ ਦੀਆਂ ਮੁਸ਼ਕਲਾ ਸੁਣੀਆਂ ਅਤੇ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਕੇਂਦਰੀ ਜੇਲ੍ਹ ਬਠਿੰਡਾ ਵਿਖੇ ਚੱਲ ਰਹੇ ਲੀਗਲ ਏਡ ਕਲੀਨਿਕ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਨੇ ਪੈਰਾ ਨੂੰ ਸਾਰੇ ਲੀਗਲ ਵਲੰਟੀਅਰਜ਼ ਵੱਲੋ ਕੀਤੇ ਗਏ ਕੰਮ ਕਾਜ ਤੇ ਤਸੱਲੀ ਪ੍ਰਗਟ ਕੀਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media