Monday, October 12, 2026

ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਸਬੰਧੀ ਜਾਗਰੂਕਤਾ ਲਿਆਉਣ ‘ਤੇ ਜੋਰ

ppn0112201607ਫਾਜ਼ਿਲਕਾ, 1 ਦਸੰਬਰ (ਵਿਨੀਤ ਅਰੋੜਾ) – ਪੀ.ਐਨ.ਡੀ.ਟੀ ਸਬੰਧੀ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਇੱਕ ਮੀਟਿੰਗ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਸਿਵਲ ਸਰਜ਼ਨ ਦਫ਼ਤਰ ਵਿਚ ਹੋਈ।ਮੀਟਿੰਗ ਵਿਚ ਕਮੇਟੀ ਵੱਲੋਂ ਚਲਾਏ ਜਾ ਰਹੇ ਅਲਟ੍ਰਾਸਾਊਂਡ ਨੂੰ ਆਉਣ ਵਾਲੇ ਸਮੇਂ ਵਿਚ ਚਲਦੇ ਰਹਿਣ ਦੀ ਪ੍ਰਵਾਣਗੀ ਦਿੱਤੀ ਗਈ ਅਤੇ ਨਾਲ ਹੀ ਸਰਵਸੰਮਤੀ ਨਾਲ ਇਹ ਪ੍ਰਸਤਾਵ ਵੀ ਪਾਸ ਕੀਤਾ ਗਿਆ ਕਿ ਹਰ ਧਾਰਮਿਕ ਪ੍ਰੋਗਰਾਮ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜਾਗਰੂਕਤਾ ਲਿਆਉਣ ਲਈ ਧਾਰਮਿਕ ਨੁਮਾਇੰਦਿਆਂ ਨਾਲ ਸੰਪਰਕ ਕੀਤਾ ਜਾਵੇ। ਇਸ ਦੇ ਨਾਲ ਹੀ ਆਸ਼ਾ ਵਰਕਰ,ਏ.ਐਨ.ਐਮ ਵਰਕਰਾਂ ਨੂੰ ਹੋਰ ਵੱਧ ਜਾਗਰੂਕ ਕਰਕੇ ਜਿੰਮੇਵਾਰ ਬਣਾਇਆ ਜਾਵੇ।ਇਸ ਮੌਕੇ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਮਿਲਕੇ ਕੋਸ਼ਿਸ਼ ਕਰੀਏ ਤਾਂ ਅਸੀਂ ਇਸ ਅਭਿਆਨ ਨੂੰ ਘਰ ਘਰ ਪਹੁੰਚਾਕੇ ਇੱਕ ਜਨ ਅੰਦੋਲਨ ਬਣਾ ਸਕਦੇ ਹਾਂ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹੰਸ ਰਾਜ ਮਲੇਠੀਆ, ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਅਨਿਲ ਧਾਮੂ, ਰਾਮ ਕੁਮਾਰ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply