
ਮਲੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰੈਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਹੇਠ ਵਰਲਡ ਏਡਜ਼ ਡੇਅ ਮਨਾਇਆ ਗਿਆ।ਇਸ ਦੇ ਸਬੰਧ ਵਿੱਚ ਸਵੇਰ ਦੀ ਸਭਾ ਵਿੱਚ ਬਾਇਓ ਲੈਕਚਰਾਰ ਸ੍ਰੀਮਤੀ ਸੁਖਦੀਪ ਕੋਰ ਅਤੇ ਸਾਇੰਸ ਮਿਸਟ੍ਰੈਸ ਸ੍ਰੀਮਤੀ ਰੁਚਿਕਾ ਦੁਆਰਾ ਵਿਦਿਆਰਥੀਆਂ ਨੂੰ ਇਸ ਏਡਜ਼ ਦੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਏਡਜ਼ ਦੀ ਬਿਮਾਰੀ ਛੂਤ ਦੀ ਬਿਮਾਰੀ ਨਹੀਂ ਹੈ। ਲੈਕਚਰਾਰ ਵਿਜੈ ਗਰਗ ਅਤੇ ਹਰਜੀਤ ਮੌਂਗਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜਿਹਨਾਂ ਨੂੰ ਏਡਜ਼ ਦੀ ਬਿਮਾਰੀ ਹੋ ਜਾਂਦੀ ਹੈ ਉਹਨਾਂ ਨਾਲ ਪਿਆਰ ਅਤੇ ਸਨੇਹ ਭਰਿਆ ਵਰਤੀਰਾ ਕਰਨਾ ਚਾਹੀਦਾ ਹੈ।ਇਸ ਸਮੇਂ ਸਟਾਫ ਵਿੱਚ ਮੈਡਮ ਪੂਨਮ ਕੁਮਾਰੀ, ਮੈਡਮ ਹਰਮੇਲ ਕੌਰ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media