ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਵੱਲੋਂ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਹਲਕੇ ਦੇ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ, ਜਿਸ ਦੌਰਾਨ ਉਨ੍ਹਾਂ ਨੂੰ ਆਪਣੇ ਸਕੂਲਾਂ-ਕਾਲਜਾਂ ਵਿਚ ਪੜ੍ਹਦੇ 18-19 ਸਾਲ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੂਰਬੀ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜੀਤ ਸਿੰਘ ਕੈਂਥ ਵੱਲੋਂ ਹਲਕੇ ਵਿਚ ਪੈਂਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਕੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਾਰੇ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਦੀ ਹਦਾਇਤ ਕੀਤੀ ਗਈ ਤਾਂ ਜੋ ਉਨ੍ਹਾਂ ਦੀਆਂ ਸੰਸਥਾਵਾਂ ਵਿਚ ਕੋਈ ਵੀ ਯੋਗ ਵਿਦਿਆਰਥੀ ਵੋਟਰ ਬਣਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਨੋਡਲ ਅਫ਼ਸਰ ‘ਸਵੀਪ’ ਸੁਨੀਲ ਸ਼ਰਮਾ, ਨੋਡਲ ਅਫ਼ਸਰ ਚੋਣਾਂ ਬਿਕਰਮ ਸਿੰਘ, ਪ੍ਰਿੰਸੀਪਲ ਜੋਗਿੰਦਰ ਕੌਰ, ਪ੍ਰਿੰਸੀਪਲ ਬਲਵਿੰਦਰ ਕੌਰ, ਗੁਰਬਿੰਦਰ ਸਿੰਘ ਖਹਿਰਾ, ਅਸ਼ੋਕ ਕੁਮਾਰ, ਰਾਜੇਸ਼ ਸ਼ਰਮਾ, ਮਨਦੀਪ ਸਿੰਘ, ਧਨਵੰਤ ਸਿੰਘ ਅਤੇ ਹੋਰ ਹਾਜ਼ਰ ਸਨ।ਇਸੇ ਤਰ੍ਹਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੱਛਮੀ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ (ਮੋਬਾਈਲ ਵਿੰਗ) ਅੰਮ੍ਰਿਤਸਰ ਐਚ. ਐਸ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਦੀ ਤਾਕੀਦ ਕੀਤੀ ਗਈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …