
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਵਿਚ ਸ਼੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ ਵਿਖੇ ਵੱਖ ਵੰਖ ਉਮਰ ਤੇ ਭਾਰਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀਆਂ ੬੨ਵੀਆਂ ਜਿਲ੍ਹਾ ਪੱਧਰੀ ਤਾਇਕਵਾਂਡੋ ਖੇਡਾਂ ਦਾ ਆਯੋਜਨ ਕੀਤਾ ਗਿਆ। ਅੰਤਰਾਸ਼ਟਰੀ ਕੋਚ ਹਰਜੀਤ ਸਿੰਘ ਦੀ ਦੇਖ ਰੇਖ ਹੇਠ ਆਯੋਜਿਤ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸ਼ਹਿਰ ਦੇ ਵੱਖ ਵੱਖ ਸਕੂਲਾਂ ਤੋਂ ਸੈਕੜੇ ਖਿਡਾਰੀਆਂ ਨੇ ਸ਼ਿਰਕਤ ਕੀਤੀ।ਇਨ੍ਹਾਂ ਖੇਡ ਮੁਕਾਬਲਿਆਂ ਦਾ ਸ਼ੁਭਾਰੰਭ ਸਕੂਲ ਦੇ ਪ੍ਰਿੰ: ਤਰਲੋਕ ਸਿੰਘ ਭਾਟੀਆ ਨੇ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਕੀਤਾ ਤੇ ਕਿਹਾ ਕਿ ਤਾਇਕਵਾਡੋ ਖੇਡ ਖੇਡਣ ਤੋਂ ਇਲਾਵਾ ਸਵੈ ਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਮਹੱਤਵ ਨੂੰ ਜਾਨਣਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜ ਕੱਲ ਕਈ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦੇ ਕੁਝ ਅਹੁਦਿਆਂ ਤੇ ਖਿਡਾਰੀ ਵਰਗ ਬਿਰਾਜਮਾਨ ਹੈ।ਅੰਤਰਾਸ਼ਟਰੀ ਕੋਚ ਹਰਜੀਤ ਸਿੰਘ ਨੇ ਦੱਸਿਆ ਕਿ ਜਿਲੇ ਦੇ ਤਾਇਕਵਾਂਡੋ ਖਿਡਾਰੀਆਂ ਦੀਆਂ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਤੇ ਪ੍ਰਾਪਤੀਆਂ ਨੂੰ ਨਜਰ ਅੰਦਾਜ ਨਹੀਂ ਕੀਤਾ ਜਾ ਸਕਦਾ।ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਦੋਰਾਨ ਡੀ.ਪੀ.ਈ ਸੰਦੀਪ ਸਿੰਘ, ਮੈਡਮ ਅਮਰਜੀਤ ਕੋਰ, ਲੈਕਚਰਾਰ ਰਵਿੰਦਰ ਕੋਰ, ਗੁਰਜੰਟ ਸਿੰਘ, ਜੱਗਪ੍ਰੀਤ ਸਿੰਘ, ਹਰਪਵਨਪ੍ਰੀਤ ਸਿੰਘ, ਗੁਰਪਿੰਦਰ ਸਿੰਘ ਆਦਿ ਹਾਜਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media