
ਪਠਾਨਕੋਟ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਹੈ ਕਿ ਮਿੱਟੀ ਹੀ ਅਜਿਹੀ ਕੁਦਰਤ ਵੱਲੋਂ ਬਖਸ਼ੀ ਅਨਮੋਲ ਦਾਤ ਹੈ, ਜਿਸ ਤੋਂ ਭੋਜਨ, ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਦੇ ਪਦਾਰਥ ਮਿਲਦੇ ਹਨ, ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ। ਵਿਸ਼ਵ ਦੇ ਬਹੁਤੇ ਹਿੱਸਿਆਂ ਵਿੱਚ ਜਰਖੇਜ਼ ਮਿੱਟੀ ਬੰਜਰ ਬਨਣ ਦੇ ਨੇੜੇ ਪਹੁੰਚ ਗਈ ਹੈ। ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਤਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ, ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਦੱਸਿਆ ਕਿ ਵਾਹੀਯੋਗ ਭੌਂ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ, ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ੫ ਦਸੰਬਰ ਨੂੰ ਜ਼ਿਲਾ ਪੱਧਰ ਸਮਾਰੋਹ ਕਿਸਾਨ ਭਵਨ ਜਲੰਧਰ ਰੋਡ ਪਿੰਡ ਚੱਕ ਚਿਮਨਾਂ ਵਿੱਚ ਸਵੇਰੇ 11.00 ਵਜੇ ਤੋਂ 1.30 ਵਜੇ ਤੱਕ ਮਨਾਇਆ ਜਾਵੇਗਾ ਤਾਂ ਜੋ ਕਿਸਾਨਾਂ ਅਤੇ ਹੋਰਨਾਂ ਲੋਕਾਂ ਅੰਦਰ ਮਿੱਟੀ ਦੀ ਵਿਗੜ ਰਹੀ ਸਿਹਤ ਪ੍ਰਤੀ ਜਾਗਰੁਕਤਾ ਪੈਦਾ ਕੀਤੀ ਜਾ ਸਕੇ।ਇਸ ਸਮਾਰੋਹ ਦੇ ਮੁੱਖ ਮਹਿਮਾਨ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ,ਸ਼੍ਰੀ ਅਮਿਤ ਕੁਮਾਰ ਹੋਣਗੇ ਅਤੇ ਪ੍ਰਧਾਨਗੀ ਡਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ (ਅਫਸਰ ਹੈ.ਕੁ.) ਕਰਨਗੇ। ਉਨਾਂ ਦੱਸਿਆ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਮਿੱਟੀ ਦੀ ਮਹੱਤਤਾ, ਮਿੱਟੀ ਨੂੰ ਦਰਪੇਸ਼ ਚੁਣੌਤੀਆਂ,ਵਧੇਰੇ ਖੇਤੀ ਆਮਦਨ ਲਈ ਖੇਤੀ ਜਿਨਸਾਂ ਦਾ ਸਿੱਧਾ ਮੰਡੀਕਰਨ ਅਤੇ ਮਿੱਟੀ ਪਰਖ ਕਰਵਾਉਣੀ ਕਿਉਂ ਜ਼ਰੂਰੀ ਵਿਸ਼ਿਆਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਕਿਸਾਨਾਂ,ਕਿਸਾਨ ਔਰਤਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਹਾਜ਼ਰੀ ਲਵਾ ਕੇ ਮੌਕੇ ਦਾ ਫਾਇਦਾ ਉਠਾਉ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media