Wednesday, December 31, 2025

ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਮਨਾਇਆ ਸ਼ਹੀਦੀ ਦਿਹਾੜਾ

PPN020608
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ)- ਪੰਜਵੇਂ ਪਾਤਸ਼ਾਹ ਸ੍ਰੀ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰਬਾਣੀ ਸ਼ਬਦਾਂ ਦਾ ਉਚਾਰਣ ਕਰਦੇ ਹੋਏ ਸਿਡਾਨਾ ਕੈਂਪਸ ਦੇ ਮੁੱਖ ਦੁਆਰ ਤੇ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਥੇ ਜ਼ਿਕਰਯੋਗ ਹੈ ਕਿ ਸਿਡਾਨਾ ਸੰਸਥਾ ਦੇ ਵਿਦਿਆਰਥੀਆਂ ਵਿੱਚ ਧਾਰਮਿਕ ਚੇਤਨਾ ਪੈਦਾ ਕਰਨ ਲਈ ਸਮੇਂ ਸਮੇਂ ਤੇ ਨੇਕ ਉਪਰਾਲੇ ਕੀਤੇ ਜਾਂਦੇ ਹਨ ਅਤੇ ਵਿਦਿਆਰਥੀਆਂ ਨੂੰ ਆਪਣੇ ਧਰਮ ਨਾਲ ਜੋੜੇ ਰੱਖਣ ਲਈ ਸਾਰੇ ਦਿਨ ਤਿਉਹਾਰ ਜੋ ਕਿ ਵੱਖ ਵੱਖ ਗੁਰੂਆਂ ਪੀਰਾਂ, ਪੈਗੰਬਰਾਂ ਨਾਲ ਸਬੰਧਿਤ ਹਨ, ਸਮੇਂ ਸਮੇਂ ਤੇ ਮਨਾਏ ਜਾਂਦੇ ਹਨ। ਇਸ ਪਾਵਨ ਮੌਕੇ ਤੇ ਸੰਸਥਾ ਦੇ ਡਾਈਰੈਕਟਰ ਡਾ: ਜੀਵਨ ਜੋਤੀ ਸਿਡਾਨਾ, ਸ. ਸ਼ਮੀਰ ਸਿੰਘ, ਸ. ਪੀ.ਐਸ.ਗਿੱਲ, ਗੁਰਸੇਵਕ ਸਿੰਘ ਭੁੱਲਰ ਨੇ ਛਬੀਲ ਦੀ ਸੇਵਾ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply