Wednesday, December 31, 2025

ਅੰਮ੍ਰਿਤਸਰ ਨੂੰ ਭਿਖਾਰੀਆਂ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਰੰਭੇਗਾ ਵਿਸ਼ੇਸ਼ ਮੁਹਿੰਮ-ਡੀ. ਸੀ.

ਭਿਖਾਰੀਆਂ ਨੂੰ ਭੀਖ ਨਾ ਦੇਣ ਦੀ ਕੀਤੀ ਅਪੀਲ

PPN020610
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ)- ਅੰਮ੍ਰਿਤਸਰ ਸ਼ਹਿਰ ਜਿੱਥੇ ਕਿ ਭਿਖਾਰੀਆਂ ਲਈ ਵਿਸ਼ੇਸ਼ ਘਰ ਬਣਾਇਆ ਗਿਆ ਹੈ, ਵਿਖੇ ਭਿਖਾਰੀਆਂ ਨੂੰ ਸੜਕਾਂ ‘ਤੇ ਭੀਖ ਮੰਗਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਰੈਡ ਕਰਾਸ ਵੱਲੋ ਵੀਡੀਓ ਅਤੇ ਫੋਟੋਗਰਾਫਰਾਂ ਦੀਆਂ ੫-੫ ਟੀਮਾਂਬਣਾਈਆਂ ਜਾਣਗੀਆਂ। ਇਨ੍ਹਾਂ ਟੀਮਾਂ ਵੱਲੋਂ ਸੜਕਾਂ ਤੇ ਭੀਖ ਮੰਗਣ ਵਾਲੇ ਭਿਖਾਰੀਆਂ ਦੀ ਵੀਡੀਓਗ੍ਰਾਫੀ ਅਤੇ ਫੋਟੋਆਂ  ਖਿੱਚੀਆਂ ਜਾਣਗੀਆਂ ਅਤੇ ਇਸ ਦਾ ਰਿਕਾਰਡ ਰੱਖਿਆ ਜਾਵੇਗਾ, ਜਿਹੜੇ ਭਿਖਾਰੀ ਘਰ ਵਾਪਸ ਜਾਣਾ ਚਾਹੁੰਦੇ ਹਨ ਉਹ ਨੂੰ ਭੇਜਿਆ ਜਾਵੇਗਾ ਅਤੇ ਬਾਕੀ ਨੂੰ ਸ਼ੈਲਟਰ ਹੋਮ ਵਿੱਚ ਰੱਖ ਕੇ ਸ਼ਹਿਰ ਦੀਆਂ ਵੱਖ ਵੱਖ ਐਨ:ਜੀ:ਓਜ਼ ਦੀ ਮਦਦ ਨਾਲ  ਇੰਡਸਟਰੀ ਵਿੱਚ ਕੰਮ ਤੇ ਲਗਵਾਇਆ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਸ ਸਮੱਸਿਆ ਦੇ ਹੱਲ ਲਈ ਬੁਲਾਈ ਗਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦੇ ਕੀਤਾ। ਸ੍ਰੀ ਭਗਤ ਨੇ ਕਿਹਾ ਕਿ ਸ਼ਹਿਰ ਵਿਚ ਘੁੰਮਦੇ ਸਾਰੇ ਭਿਖਾਰੀਆਂ ਨੂੰ ਰੈਡ ਕਰਾਸ ਅਤੇ ਪੁਲਿਸ ਦੀ ਸ਼ਹਿਰ ਨਾਲ ਬੈਗਰਜ਼ ਹੋਮ ਵਿਚ ਪਹੁੰਚਾ ਦਿੱਤਾ ਜਾਵੇ। ਉਨ੍ਹਾਂ ਰੈਡ ਕਰਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਹਿਲਾ ਭਿਖਾਰੀਆਂ ਲਈ ਵੱਖਰਾ ਘਰ ਕਾਇਮ ਕਰਨ, ਜਿੱਥੇ ਕਿ ਉਨ੍ਹਾਂ ਨੂੰ ਰੱਖਿਆ ਜਾ ਸਕੇ। ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵਿਚੋਂ ਜੇਕਰ ਕੋਈ ਪ੍ਰਦੇਸੀ ਭਿਖਾਰੀ ਵਾਪਸ ਆਪਣੇ ਘਰਾਂ ਨੂੰ ਜਾਣ ਦੀ ਇੱਛਾ ਰੱਖਦੇ ਹੋਣ, ਤਾਂ ਉਨ੍ਹਾਂ ਦੀ ਘਰ ਵਾਪਸੀ ਦਾ ਪ੍ਰਬੰਧ ਕਰ ਦਿੱਤਾ ਜਾਵੇ। ਉਨ੍ਹਾਂ ਬੈਗਰਜ ਹੋਮ ਵਿਚ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਇਸ ਵਿਚ ਸੁਧਾਰ ਲਿਆਉਣ ਲਈ ਜ਼ਰੂਰੀ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਅਤੇ ਘੁੰਮਣ-ਫਿਰਨ ਆਉਂਦੇ ਸੈਲਾਨੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਭਿਖਾਰੀਆਂ ਨੂੰ ਕੋਈ ਭੀਖ ਨਾ ਦੇਣ, ਕਿਉਂਕਿ ਇਸ ਨਾਲ ਇਹ ਸਮੱਸਿਆ ਹੋਰ ਵਿਕਰਾਲ ਰੂਪ ਧਾਰਨ ਕਰਦੀ ਹੈ। ਉਨ੍ਹਾਂ ਇਸ ਲਈ ਗੈਰ ਸਰਕਾਰੀ ਸੰਸਥਾਵਾਂ ਤੋਂ ਵੀ ਮਦਦ ਦੀ ਮੰਗ ਕਰਦੇ ਕਿਹਾ ਕਿ ਇਨ੍ਹਾਂ ਭਿਖਾਰੀਆਂ ਵਿਚੋਂ ਜੇਕਰ ਕੋਈ ਕੰਮ ਕਰਨ ਯੋਗ ਹੋਇਆ ਤਾਂ ਇਸ ਨੂੰ ਕੰਮ ‘ਤੇ ਲਗਾਉਣ ਵਿਚ ਇਹ ਸੰਸਥਾਵਾਂ ਪ੍ਰਸ਼ਾਸ਼ਨ ਦੀ ਮਦਦ ਕਰਨ। ਉਨ੍ਹਾਂ ਰੈਡ ਕਰਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਗਲੇ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ ਸ਼ਹਿਰ ਵਿਚ ਘੁੰਮਦੇ ਸਾਰੇ ਭਿਖਾਰੀਆਂ ਨੂੰ ਪੁਲਿਸ ਦੀ ਮਦਦ ਨਾਲ ਚੁੱਕੇ ਕ ਬੈਗਰਜ਼ ਹੋਮ ਵਿਚ ਲਿਆਉਣ, ਤਾਂ ਕਿ ਇੰਨਾਂ ਦੇ ਮੁੜ ਵਸੇਬੇ ਦਾ ਕੋਈ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਇਸ ਮੁਹਿੰਮ ਲਈ ਰਾਤ ਨੂੰ ਵਿਸ਼ੇਸ਼ ਤੌਰ ‘ਤੇ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਪ੍ਰਦੀਪ ਸਭਰਵਾਲ, ਕਮਿਸ਼ਨਰ ਨਗਰ ਨਿਗਮ, ਸ੍ਰੀ ਵਿਮਲ ਸੇਤੀਆ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਤੇਜਿੰਦਰਪਾਲ ਸਿੰਘ (ਤਿੰਨੋ ਉਪ ਮੰਡਲ ਮੈਜਿਸਟਰੇਟ), ਸ੍ਰੀਮਤੀ ਵਿਨੈ ਸ਼ਰਮਾ, ਸਕੱਤਰ ਰੈਡ ਕਰਾਸ ਤੋਂ ਇਲਾਵਾ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply