
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਬੀਐਸਐਨਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ। ਜਿਸ ਵਿਚ ਨੇੜਲੇ ਸ਼ਹਿਰ ਮਲੋਟ ਅਤੇ ਸ਼੍ਰੀਮੁਕਤਸਰ ਸਾਹਿਬ ਦੀਆਂ ਯੂਨੀਅਨਾਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਜਿਸ ਵਿਚ ਯੂਨੀਅਨ ਦੇ ਮੈਂਬਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਅਹੁੱਦੇਦਾਰਾਂ ਜਰਨੈਲ ਸਿੰਘ ਅਤੇ ਬੂਟਾ ਸਿੰਘ ਨੇ ਕਿਹਾ ਕਿ ਯੂਨੀਅਨ ਦੇ ਸਾਰੇ ਮੈਂਬਰ ਬੀਤੇ 10 ਤੋਂ 15 ਵਰ੍ਹਿਆਂ ਤੋਂ ਵਿਭਾਗ ਵਿਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਾ ਤਾਂ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਗਿਆ। ਜਿਸ ਕਾਰਨ ਕਰਮਚਾਰੀਆਂ ਵਿਚ ਰੋਸ ਦੀ ਲਹਿਰ ਹੈ। ਇਸ ਮੌਕੇ ਯੂਨੀਅਨ ਸਕੱਤਰ ਸੁਰਜੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਰਕਰਾਂ ਨੇ 1993 ਨਾਂ ਸ਼ਰਤ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ ਅਤੇ ਵਿਭਾਗ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿਚ ਨਾ ਵੇਚਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਯੂਨੀਅਨ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਜੀਐਮਟੀ ਫਿਰੋਜ਼ਪੁਰ ਦੇ ਸਾਹਮਣੇ ਗੇਟ ਰੈਲੀ ਕੀਤੀ ਜਾਵੇਗੀ ਅਤੇ ਪੁੱਤਲੇ ਫੂਕੇ ਜਾਣਗੇ। ਇਸ ਮੌਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media