
ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਰਗਰਮ ਮੈਂਬਰ ਭਾਈ ਚਰਨਜੀਤ ਸਿੰਘ ਜੋ ਬਠਿੰਡਾ ਐਨ.ਐਫ.ਐਲ ‘ਚ ਆਪਣੀ 35 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ ਹੋ ਗਏ ਹਨ।ਨਿੱਘੀ ਵਿਦਾਇਗੀ ਦਾ ਸ਼ੁਕਰਾਨਾ ਅਰਦਾਸ ਕਰਨ ਲਈ ਉਨ੍ਹਾਂ ਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਧਾਰਮਿਕ ਦੀਵਾਨ ਆਯੋਜਿਤ ਕੀਤਾ ਗਿਆ।ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਵਲੋਂ ਰਸ ਭਿੰਨੀ ਆਵਾਜ਼ ਵਿਚ ਸਬਦ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਵਿਚ ਜੋੜਿਆ ਗਿਆ।ਸ਼ੁਕਰਾਨਾ ਅਰਦਾਸ ਭਾਈ ਗੁਰਇੰਦਰਦੀਪ ਸਿੰਘ ਵਲੋਂ ਕੀਤੀ ਗਈ। ਅੰਤ ਵਿਚ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।ਸਮੂਹ ਸੁਸਾਇਟੀ ਮੈਂਬਰਾਂ ਅਤੇ ਐਨ.ਐਫ.ਐਲ. ਦੇ ਦਫਤਰੀ ਸਟਾਫ ਵੱਲੋਂ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ ਦਿਤੀ ਗਈ। ਉਨ੍ਹਾਂ ਨੂੰ ਐਨ.ਐਫ.ਐਲ ਦੇ ਸਮੂਹ ਸਟਾਫ ਮੈਬਰਾਂ ਅਤੇ ਕੰਪਨੀ ਦੇ ਡਾਇਰੈਕਟਰ ਨੇ ਉਨ੍ਹਾਂ ਵਲੋਂ ਵਿਭਾਗ ਵਿਚ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਦੀ ਸਲਾਘਾ ਕੀਤੀ।ਇਸ ਮੌਕੇ ਚਰਨਜੀਤ ਸਿੰਘ ਦੇ ਰਿਸ਼ਤੇਦਾਰ, ਮਿੱਤਰ ਅਤੇ ਪਰਿਵਾਰਕ ਮੈਬਰਾਂ ਵਿੱਚ ਮੁੱਖ ਸੇਵਾਦਾਰ ਅਵਤਾਰ ਸਿੰਘ, ਅਮਰਜੀਤ ਸਿੰਘ, ਜਰਨੈਲ ਸਿੰਘ,ਅਬਨਾਸ਼ ਸਿੰਘ ਸੋਢੀ, ਸੁਖਦੇਵ ਸਿੰਘ, ਗੁਰਦਰਸ਼ਨ ਸਿੰਘ, ਡਿੰਪੀ, ਗੁਰਿੰਦਰਜੀਤ ਸਿੰਘ ਬੱਬੂ, ਜੋਗਿੰਦਰ ਸਿੰਘ ਮੱਕੜ ਨੇ ਸੁਸਾਇਟੀ ਵਲੋਂ ਸਾਂਝਾ ਸਨਮਾਨਿਤ ਵੀ ਕੀਤਾ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media