
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਗੁਰਬੀਰ ਸਿੰਘ ਅਤੇ ਸਕੱਤਰ ਸ੍ਰੀਮਤੀ ਗਰੀਸ਼ ਬਾਂਸਲ ਵੱਲੋਂ ਗੁਰੂ ਰਾਮਦਾਸ ਬਿਰਧ ਆਸ਼ਰਮ ਅੰਮ੍ਰਿਤਸਰ ਵਿਖੇ ਸਵੈ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਕ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦੌਰਾਨ ਹੱਡੀਆਂ ਅਤੇ ਅੱਖਾਂ ਦੇ ਡਾਕਟਰਾਂ ਨੇ ਬਜ਼ੁਰਗਾਂ ਦੀ ਡਾਕਟਰੀ ਜਾਂਚ ਕੀਤੀ।ਬਜ਼ੁਰਗਾਂ ਲਈ ਇਕ ਸੈਮੀਨਾਰ ਵੀ ਲਗਾਇਆ ਗਿਆ।ਜਿਸ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ ਵੱਲੋਂ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਘਰੋਂ ਕੱਢ ਦਿੱਤੀਆਂ ਗਈਆਂ ਕੁੱਝ ਬਜ਼ੁਰਗ ਔਰਤਾਂ ਨੂੰ ਮੁਫ਼ਤ ਵਕੀਲ ਦੇ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵੀ ਯਤਨ ਕੀਤੇ ਗਏ।ਇਸ ਮੌਕੇ ਰਜਿੰਦਰ ਸਿੰਘ ਭੁੱਲਰ ਅਤੇ ਯੋਗਿੰਦਰ ਸਿੰਘ ਯੋਗੀ ਆਦਿ ਵੀ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media