Friday, April 17, 2026

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ppn0512201610

ਫਾਜ਼ਿਲਕਾ, 5 ਦਸੰਬਰ (ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਰਜਿੰਦਰ ਸਿੰਘ ਸੰਧੂ ਅਤੇ ਸਕੱਤਰ ਧਰਮਿੰਦਰ ਸਿੰਘ ਨੇ ਕਿਹਾ ਕਿ ਗਠਜੋੜ ਸਰਕਾਰ ਵੱਲੋਂ ਕਰਮਚਾਰੀਆਂ ਦੇ ਨਾਲ ਕੀਤੇ ਵਾਅਦਿਆਂ ਵਿਚੋਂ ਇੱਕ ਨੂੰ ਵੀ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਹਰ ਰੋਜ਼ ਨਵੇਂ ਹੁਕਮ ਜਾਰੀ ਕੀਤੇ ਜਾਂਦੇ ਹਨ ਅਤੇ ਲਾਗੂ ਮੰਗਾਂ ਨੂੰ ਇੱਕ-ਇੱਕ ਕਰਕੇ ਖੋਹਿਆ ਜਾ ਰਿਹਾ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਬਾਕੀ ਰਹਿੰਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਡੀ.ਏ ਦਾ ਰਹਿੰਦਾ ਬਕਾਇਆ ਦਿੱਤਾ ਜਾਵੇ, ਜੇਈ ਟੈਸਟ ਪਾਸ ਪੰਪ ਅਪ੍ਰੇਟਰਾਂ ਨੂੰ ਜੇਈ ਪ੍ਰਮੋਟ ਕੀਤਾ ਜਾਵੇ, ਬਾਕੀ ਰਹਿੰਦੇ ਕਰਮਚਾਰੀਆਂ ਤੋਂ ਜੇਈ ਦਾ ਟੈਸਟ ਲਿਆ ਜਾਵੇ। ਉਨ੍ਹਾਂ ਕਿਹਾ ਕਿ 7 ਦਸੰਬਰ 2016 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਦੇ ਸਾਹਮਣੇ ਪੰਜਾਬ ਕਮੇਟੀ ਦੇ ਸੱਦੇ ਤੇ ਹੋ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ਕਰਮਚਾਰੀ ਹਿੱਸਾ ਲੈਣਗੇ ਅਤੇ 11 ਦਸੰਬਰ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਰੈਲੀ ਵਿਚ ਵੀ ਵੱਧ ਤੋਂ ਵੱਧ ਕਰਮਚਾਰੀ ਹਿੱਸਾ ਲੈਣਗੇ।ਮੀਟਿੰਗ ਦੌਰਾਨ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ। ਇਸ ਮੌਕੇ ਸ਼ਾਮ ਲਾਲ, ਹੀਰਾ ਲਾਲ, ਹੰਸਾ ਸਿੰਘ, ਮਨਜੀਤ ਸਿੰਘ, ਮਦਨ ਲਾਲ, ਹੰਸ ਰਾਜ, ਸਤਨਾਮ ਦਾਸ, ਪ੍ਰਦੀਪ ਕਪਾਹੀ, ਵੇਦ ਪ੍ਰਕਾਸ਼ ਨੇ  ਸੰਬੋਧਤ ਕਰਦੇ ਹੋਏ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿਚ ਕਰਮਚਾਰੀਆਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply