
ਬਟਾਲਾ, 6 ਦਸੰਬਰ (ਨਰਿੰਦਰ ਬਰਨਾਲ)- ਭਾਰਤੀ ਫੌਜ ਦੇ ਬਹਾਦਰ ਜਵਾਨ ਸ਼ਹੀਦ ਸੁਖਰਾਜ ਸਿੰਘ ਦੇ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 8 ਦਸੰਬਰ ਨੂੰ ਬਟਾਲਾ ਦੀ ਦਾਣਾ ਮੰਡੀ ਵਿਖੇ ਕੀਤੀ ਜਾਵੇਗੀ। ਭਾਰਤੀ ਫੌਜ ਦੇ ਜਵਾਨ ਸੁਖਰਾਜ ਸਿੰਘ ਬੀਤੀ 29 ਨਵੰਬਰ ਨੂੰ ਜੰਮੂ ਕਸ਼ਮੀਰ ਦੇ ਨਗਰੋਟਾ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹਾਦਤ ਦਾ ਜਾਮ ਪੀ ਗਏ ਸਨ।ਸ਼ਹੀਦ ਸੁਖਰਾਜ ਸਿੰਘ ਵੱਲੋਂ ਦਿਖਾਈ ਗਈ ਬਹਾਦਰੀ ਨੂੰ ਭਾਰਤੀ ਫੋਜ ਸਮੇਤ ਸਮੁੱਚੇ ਰਾਸ਼ਟਰ ਨੇ ਸਰਾਹਿਆ ਸੀ।ਸ਼ਹੀਦ ਦੇ ਪਰਿਵਾਰਕ ਮੈਂਬਰਾਂ ਦੱਸਿਆ ਕਿ ਸ਼ਹੀਦ ਸੁਖਰਾਜ ਸਿੰਘ ਦੀ ਅੰਤਿਮ ਅਰਦਾਸ ਮਿਤੀ 8 ਦਸੰਬਰ ਨੂੰ ਦਾਣਾ ਮੰਡੀ ਬਟਾਲਾ ਵਿਖੇ 12 ਵਜੇ ਤੋਂ 2 ਵਜੇ ਤੱਕ ਹੋਵੇਗੀ।ਇਸ ਮੌਕੇ ਸਮੁੱਚੇ ਇਲਾਕੇ, ਰਾਜਨੀਤਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media