
ਮੱਤੇਵਾਲ, 6 ਦਸੰਬਰ (ਪੰਜਾਬ ਪੋਸਟ ਬਿਊਰੋ)- ਮਜੀਠਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਸਮੁੱਚੇ ਇਲਾਕੇ ਵਿੱਚ ਕਰਵਾਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹਲਕੇ ਦੇ ਪਿੰਡ ਚਾਟੀਵਿੰਡ ਲਹਿਲ ਦੇ ਸਾਬਕਾ ਸਰਪੰਚ ਡਾ: ਸਰਦੂਲ ਸਿੰਘ ਸਮੇਤ 37 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵੱਖ ਵੱਖ ਥਾਵਾਂ ‘ਤੇ ਹੋਏ ਇਕੱਠਾਂ ਨੂੰ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਇਹਨਾਂ ਨਵੇਂ ਆਏ ਸਹਿਯੋਗੀਆਂ ਨੂੰ ਜੀ ਆਇਆਂ ਕਹਿੰਦਿਆਂ ਸਨਮਾਨਿਤ ਕੀਤਾ ਤੇ ਕਿਹਾ ਕਿ ਇਹਨਾਂ ਨੂੰ ਪਾਰਟੀ ਵੱਲੋਂ ਪੂਰਾ ਮਾਣ-ਤਾਣ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦੇ ਮਜੀਠੀਆ ਨੇ ਇੱਕ ਸਵਾਲ ਦੇ ਉਤਰ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਣ ਵਾਲੀ ਯਕੀਨੀ ਹਾਰ ਤੋਂ ਹੋਣ ਵਾਲੀ ਨਮੋਸ਼ੀ ਤੋਂ ਬਚਣ ਲਈ ਰਾਸ਼ਟਰਪਤੀ ਰਾਜ ਦੀ ਮੰਗ ਕਰਦਿਆਂ ਨਿੱਤ ਦਿਨ ਨਵੇਂ-ਨਵੇਂ ਬਹਾਨੇ ਲੱਭ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਾਹਿਬ ਨੇ ਸੱਤਾ ਵਿੱਚ ਮੁੱਖ ਮੰਤਰੀ ਹੁੰਦੇ ਸੁੱਖ ਭੋਗਣ ਤੋਂ ਸਿਵਾਏ ਲੋਕਾਂ ਲਈ ਕੁੱਝ ਕੀਤਾ ਹੁੰਦਾ ਤਾਂ ਅੱਜ ਉਸ ਨੂੰ ਇਹ ਦਿਨ ਨਾ ਵੇਖਣੇ ਪੈਂਦੇ। ਮਜੀਠੀਆ ਨੇ ਯਾਦ ਕਰਵਾਇਆ ਕਿ ਜਦੋਂ ਕੈਪਟਨ ਮੁੱਖ ਮੰਤਰੀ ਸਨ, ਤਾਂ ਆਮ ਲੋਕਾਂ ਨੂੰ ਤਾਂ ਕੀ ਇਹ ਆਪਣੇ ਕਾਂਗਰਸੀ ਵਿਧਾਇਕਾਂ ਤੇ ਮੰਤਰੀ ਤਕ ਨੂੰ ਵੀ ਨਹੀਂ ਸਨ ਮਿਲਦੇ। ਅੱਜ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਲਾਰੇ ਲਗਾਉਣ ਵਾਲੇ ਕੈਪਟਨ ਨੇ ਸੱਤਾ ਵਿੱਚ ਆਉਂਦੇ ਸਾਰ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਲਗਾ ਦਿੱਤੇ। ਉਸ ਸਮੇਂ ਜੋ ਕੈਪਟਨ ਆਪਣੇ ਪਰਿਵਾਰ ਨੂੰ ਨਹੀਂ ਸੀ ਲੱਭਦਾ ਅੱਜ ਉਹ ਆਪਣੇ ਆਪ ਨੂੰ ਪੰਜਾਬ ਦਾ ਕੈਪਟਨ ਦੱਸ ਰਿਹਾ ਹੈ। ਮਜੀਠੀਆ ਨੇ ਪੰਜਾਬ ਵਿੱਚ ਕਰਵਾਏ ਚਹੁੰ ਮੁਖੀ ਵਿਕਾਸ ਕੰਮਾਂ, ਹਰ ਵਰਗ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਸਕੀਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਤੀਸਰੀ ਵਾਰ ਅਕਾਲੀ-ਭਾਜਪਾ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਜੋ ਅਕਾਲੀ-ਭਾਜਪਾ ਸਰਕਾਰ ਨੇ ਇਹਨਾਂ ਦਸ ਸਾਲਾਂ ਵਿੱਚ ਕਰ ਵਿਖਾਇਆ ਹੈ, ਉਹ ਕੰਮ ਸੂਬੇ ‘ਤੇ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਸਰਕਾਰ ਸੋਚ ਵੀ ਨਹੀਂ ਸਕੀ। ਮਜੀਠੀਆ ਨੇ ਕਿਹਾ ਕਿ ਹਲਕਾ ਦਾ ਵਿਕਾਸ ਮੇਰੀ ਪਹਿਲੀ ਤਰਜੀਹ ਰਿਹਾ ਹੈ ਅਤੇ ਮੈਂ ਇਸ ਵਿੱਚ ਕਿਸੇ ਤਰਾਂ ਦੀ ਕੁਤਾਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੰਨ 2007 ਤੋਂ ਪਹਿਲਾਂ ਮਜੀਠਾ ਹਲਕਾ ਪੰਜਾਬ ਦੇ ਪਿਛੜੇ ਹੋਏ ਹਲਕਿਆਂ ਵਿੱਚ ਆਉਂਦਾ ਸੀ ਅਤੇ ਅੱਜ ਮਜੀਠਾ ਪੰਜਾਬ ਦੇ ਸਭ ਤੋਂ ਵੱਧ ਵਿਕਸਤ ਹੋਏ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਮਾਰ ਕਰ ਗਿਆ ਹੈ। ਉਨ੍ਹਾਂ ਇਸ ਦਾ ਸਿਹਰਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਚੱਲ ਰਹੀ ਅਕਾਲੀ-ਭਾਜਪਾ ਸਰਕਾਰ ਨੂੰ ਦਿੰਦੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ ਕਦੇ ਪੈਸੇ ਦੀ ਤੋਟ ਨਹੀਂ ਆਉਣ ਦਿੱਤੀ, ਜਿਸ ਸਦਕਾ ਹਲਕੇ ਦਾ ਵਿਕਾਸ ਸੰਭਵ ਹੋਇਆ ਹੈ।ਅੱਜ ਇਸ ਮੌਕੇ ਸਾਬਕਾ ਸਰਪੰਚ ਡਾ: ਸਰਦੂਲ ਸਿੰਘ, ਡਾ: ਗੁਰਮੀਤ ਸਿੰਘ,ਬਾਬਾ ਮੰਗਲ ਸਿੰਘ, ਸ਼ਮਸ਼ੇਰ ਸਿੰਘ, ਗੁਰਵੇਲ ਸਿੰਘ, ਗੁਰਮੀਤ ਸਿੰਘ, ਸ਼ਿੰਗਾਰਾ ਸਿੰਘ, ਸ਼ਰਨਜੀਤ ਸਿੰਘ, ਜੋਤਾ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਦਿਲਬਾਗ ਸਿੰਘ, ਸੁਖਜਿੰਦਰ ਸਿੰਘ, ਗੁਰਵੇਲ ਸਿੰਘ, ਮੱਖਣ ਸਿੰਘ, ਕਰਤਾਰ ਪਰਜਾਪਤ, ਕਬੀਰ ਪੰਥੀ ਪ੍ਰਧਾਨ ਬੀਬੀ ਕਮਲਾ, ਬਲਵੰਤ ਸਿੰਘ, ਬਾਬਾ ਸ਼ਿੰਦਰ ਸਿੰਘ, ਜਸਬੀਰ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ ਸਾਬਕਾ ਪੰਚਾਇਤ ਮੈਂਬਰ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਸਵਰਨ ਸਿੰਘ, ਹਰਿੰਦਰ ਸਿੰਘ, ਜਸਪਾਲ ਸਿੰਘ, ਦਿਲਬਾਗ ਸਿੰਘ, ਆਤਮਾ ਸਿੰਘ, ਸ਼ਵਿੰਦਰ ਸਿੰਘ, ਮੰਗਾ ਸਿੰਘ, ਵਿਜੈ ਕੁਮਾਰ, ਸਾਹਿਬ ਸਿੰਘ, ਨਿੰਦਰ ਸਿੰਘ, ਬਲਵੰਤ ਸਿੰਘ ਅਤੇ ਦਲਜੀਤ ਕੌਰ ਦਾ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸ਼ਿਵੀ, ਚੇਅਰਮੈਨ ਗੁਰਜਿੰਦਰ ਸਿੰਘ ਢੈਪਈਆਂ, ਸੁਖਵਿੰਦਰ ਸਿੰਘ ਗੋਲਡੀ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਬਲਵਿੰਦਰ ਬਲੋਵਾਲੀ, ਸਰਪੰਚ ਬਲਦੇਵ ਸਿੰਘ ਚਾਟੀਵਿੰਡ, ਹਰਜੀਤ ਸਿੰਘ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਮੈਬਰ, ਪ੍ਰੋ: ਸਰਚਾਂਦ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media