Monday, December 23, 2024

ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣ ਮਿੱਟੀ ਦੀ ਮਹੱਹਤਾ ਸਮਝਣੀ ਜਰੂਰੀ

ppn0612201624ਪਠਾਨਕੋਟ , 6 ਦਸੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ।ਇਹ ਵਿਚਾਰ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਮਨਾਏ ਗਏ ਵਿਸ਼ਵ ਮਿੱਟੀ ਦਿਵਸ ਮੌਕੇ ਇੱਕਤਰ ਕਿਸਾਨਾਂ ਸੰਬੋਧਨ ਕਰਦਿਆਂ ਕਹੇ।ਡਾ. ਅਮਰੀਕ ਸਿੰਘ ਭੌਂਅ ਪਰਖ ਅਫਸਰ, ਡਾ. ਸੰਦੀਪ ਸਿੰਘ ਢਿਲੋਂ, ਡਾ. ਸੀਮਾ ਸ਼ਰਮਾ ਭੌਂਅ ਵਿਗਿਆਨੀ ਪੀ.ਏ.ਯੂ, ਹਰਪ੍ਰੀਤ ਸਿੰਘ ਡਿਪਟੀ ਪੀ. ਡੀ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਅਮਿਤ ਕੁਮਾਰ, ਗੁਰਪ੍ਰੀਤ ਸਿੰਘ, ਲਵ ਕੁਮਾਰ ਸ਼ਰਮਾ ਬੀ.ਟੀ.ਐਮ, ਦੀਪਕ ਕੁਮਾਰ, ਸੁਦੇਸ਼ ਕੁਮਾਰ, ਕੰਸ ਰਾਜ, ਰਜਿੰਦਰ ਸਿੰਘ ਮਿਨਹਾਸ, ਸੰਸਾਰ ਸਿੰਘ, ਰਘਬੀਰ ਸਿੰਘ ਅਖਵਾਣਾ, ਰਛਪਾਲ ਸਿੰਘ, ਸ਼ੁਸ਼ੀਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਡਾ. ਹਰਿੰਦਰ ਸਿੰਘ ਬੈਂਸ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਕਿ ਮਿੱਟੀ ਹੀ ਅਜਿਹੀ ਕੁਦਰਤ ਵੱਲੋਂ ਬਖਸ਼ੀ ਅਨਮੋਲ ਦਾਤ ਹੈ ਜਿਸ ਤੋਂ ਭੋਜਨ, ਪਾਣੀ, ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਦੇ ਪਦਾਰਥ ਮਿਲਦੇ ਹਨ, ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ।ਉਨਾਂ ਕਿਹਾ ਕਿ ਮਿੱਟੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਯੁਕਤ ਰਾਸ਼ਟਰ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਹਰ ਸਾਲ 5 ਦਸੰਬਰ ਨੂੰ ਵਿਸਵ ਮਿੱਟੀ ਦਿਵਸ ਮਨਾਇਆ ਜਾਵੇ ਤਾਂ ਜੋ ਕਿਸਾਨਾ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੁਕਤਾ ਪੈਦਾ ਕੀਤੀ ਜਾ ਸਕੇ।ਡਾ. ਅਮਰੀਕ ਸਿੰਘ ਨੇ ਮਿੱਟੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨਾਂ ਕਰਨ ਪੰਜਾਂ ਦਰਿਆਵਾਂ ਦੀ ਜਰਖੇਜ਼ ਮਿੱਟੀ ਬੰਜਰ ਬਨਣ ਦੇ ਨੇੜੇ ਪਹੁੰਚ ਗਈ ਹੈ ਅਤੇ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਨ ਪ੍ਰਾਪਤ ਕਰ ਸਕੀਏ।ਡਾ. ਸੀਮਾ ਸ਼ਰਮਾ ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ।ਇਸ ਲਈ ਖਾਦਾਂ ਦੀ ਵਰਤੋ ਭੋਂਅ ਪਰਖ ਰਿਪੋਰਟ ਦੇ ਆਧਾਰ ਤੇ ਕਰਨਾ ੳਚਿਤ ਹੈ।ਉਨਾਂ ਕਿਹਾ ਕਿ ਭੋਂਅ ਪਰਖ ਨਾਲ ਭੂਮੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਬਾਰੇ ਜਾਣਕਾਰੀ ਮਿਲਦੀ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਡਾ. ਸੰਦੀਪ ਸਿੰਘ ਢਿਲੋਂ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਏ।ਇਸ ਮੌਕੇ 50 ਕਿਸਾਨਾਂ ਨੂੰ ਮਿੱਟੀ ਪਰਖ ਰਿਪੋਰਟਾਂ ਵੀ ਦਿੱਤੀਆਂ ਗਈਆਂ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply