Tuesday, March 24, 2026

ਐਮ.ਐਸ.ਸੀ (ਕੈਮਿਸਟਰੀ) ਦੂਜਾ ਸਮੈਸਟਰ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ

ppn0712201604
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) –  ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਵਾਰ ਫਿਰ ਐਮ.ਐਸ.ਸੀ. (ਕੈਮਿਸਟਰੀ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 100 ਫੀਸਦੀ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੈਮਿਸਟਰੀ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰਿਤੀਕਾ ਨੇ 87.3% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਅਤੇ ਰਸ਼ਮੀ  ਨੇ 83.6% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ।ਇਸ ਨਤੀਜੇ ਅਨੁਸਾਰ 1 ਵਿਦਿਆਰਥੀ ਨੇ 85% ਤੋਂ ਵੱਧ, 2 ਵਿਦਿਆਰਥੀਆਂ ਨੇ 80% ਤੋਂ ਵੱਧ, 18 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 36 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕੈਮਿਸਟਰੀ ਵਿਭਾਗ ਦੇ ਮੁੱਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਸਮੇਂ ਸਮੇਂ ਤੇ ਸੰਸਥਾ ਵਿਖੇ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ/ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਆਯੋਜਿਤ ਹੁੰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਗਰੁੱਪ ਡਿਸਕਸ਼ਨ, ਡੀਬੇਟ, ਭਾਸ਼ਣ ਆਦਿ ਗਤੀਵਿਧੀਆਂ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ। ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply