Sunday, August 16, 2026

ਗੁ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਾਤਾਵਰਣ ਪ੍ਰੇਮੀਆਂ ਨਾਲ ਇਕੱਤਰਤਾ 10 ਨੂੰ – ਪ੍ਰੋ. ਬਡੂੰਗਰ

kirpal-s-badunger
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਤੇ ਸੰਭਾਲ ਬਾਰੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 10 ਦਸੰਬਰ ਨੂੰ ਸਵੇਰੇ 11.00 ਵਜੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕੱਤਰਤਾ ਹੋਵੇਗੀ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਵਾਤਾਵਰਣ ਜਾਗਰੂਕਤਾ ਲਹਿਰ ਸਾਰੇ ਵਾਤਾਵਰਣ ਪ੍ਰੇਮੀ ਅਤੇ ਸਹਿਯੋਗ ਕਰਨ ਵਾਲੀਆਂ ਸਾਰੀਆਂ ਧਿਰਾਂ, ਜਥੇਬੰਦੀਆਂ, ਸੰਤ ਮਹਾਤਮਾ, ਨਿਹੰਗ ਸਿੰਘ ਜਥੇਬੰਦੀਆਂ ਨੂੰ ਇਕ ਪਲੇਟ ਫਾਰਮ ਤੇ ਇਕੱਤਰ ਕਰਕੇ ਚਲਾਵੇਗੀ ਜੋ ਆਉਣ ਵਾਲੇ ਤਿੰਨ ਸਾਲ ਪੰਜਾਬ ਦੇਸ਼ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਸਮਾਗਮਾਂ ਰਾਹੀਂ ਘਰ-ਘਰ ਇਹ ਸੰਦੇਸ਼ ਦੇਵੇਗੀ ਕਿ ਗੁਰੂ ਸਾਹਿਬ ਵੱਲੋਂ ਦਿੱਤੇ ਸਿਧਾਂਤ ਨੂੰ ਸਮਝ ਕੇ ਉਸ ਤੇ ਅਮਲ ਕੀਤਾ ਜਾਵੇ ਅਤੇ ਪਵਨ, ਪਾਣੀ, ਧਰਤ ਦੀ ਅਸਲ ਮਹੱਤਤਾ ਨੂੰ ਹਿਰਦਿਆਂ ਵਿੱਚ ਵਸਾਇਆ ਜਾਵੇ।ਉਨ੍ਹਾਂ ਕਿਹਾ ਕਿ ਸਮੁੱਚੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਸ਼ੋ੍ਰਮਣੀ ਕਮੇਟੀ ਵੱਲੋਂ 10 ਦਸੰਬਰ ਨੂੰ ਰੱਖੀ ਜਾਣ ਵਾਲੀ ਇਕੱਤਰਤਾ ਵਿੱਚ ਦੇਸ਼ ਭਰ ਦੇ ਵਾਤਾਵਰਣ ਪ੍ਰੇਮੀ, ਮਾਹਰ, ਧਾਰਮਿਕ ਜਥੇਬੰਦੀਆਂ ਦੇ ਆਗੂ ਸ਼ਾਮਲ ਹੋ ਕੇ ਇਸ ਜਾਗਰੂਕਤਾ ਲਹਿਰ ਨੂੰ ਪ੍ਰਚੰਡ ਕਰਨ ਲਈ ਵਿਚਾਰ ਚਰਚਾ ਕਰਨਗੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply