
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਬੀਤੀ ਰਾਤ ਭਾਰਤ ਦੇ ਉਪ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਹਰੇਕ ਯੋਗ ਨੌਜਵਾਨ ਵੋਟਰ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀਆਂ ਕੀਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਰਕੱਸੇ ਕਰ ਲਏ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ 13 ਮਜੀਠਾ ਦੇ ਰਿਟਰਨਿੰਗ ਅਧਿਕਾਰੀ ਮੈਡਮ ਪ੍ਰੀਤੀ ਯਾਦਵ (ਆਈ. ਏ. ਐਸ.) ਨੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਕੋਲੋਂ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਉਹ ਆਪਣੇ ਕਾਲਜ ਵਿਚ ਪੜ੍ਹਦੇ 18 ਸਾਲ ਤੋਂ ਵੱਧ ਹਰੇਕ ਵਿਦਿਆਰਥੀ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਯਕੀਨੀ ਬਨਾਉਣ। ਉਨਾਂ ਮੀਟਿੰਗ ਨੂੰ ਸੰਬੋਧਨ ਕਰਦੇ ਦੱਸਿਆ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਨੇ ਰਾਜ ਦੇ ਹਰ ਯੋਗ ਵੋਟਰ ਦੀ ਵੋਟ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਇਸ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।
ਮੈਡਮ ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਨੌਜਵਾਨ ਵਰਗ ਦੀ ਵਿਸ਼ੇਸ਼ ਭੂਮਿਕਾ ਹੈ ਅਤੇ ਚੋਣ ਕਮਿਸ਼ਨ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਚੋਣਾਂ ਵਿੱਚ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਹਰੇਕ ਨੌਜਵਾਨ ਦੀ ਵੋਟ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੀ ਮੀਟਿੰਗ ਵਿੱਚ ਆਪਣੇ ਸਕੂਲ-ਕਾਲਜ ਵਿੱਚ ਪੜ੍ਹਦੇ ਉਨ੍ਹਾਂ ਸਾਰੇ ਯੋਗ ਵਿਦਿਆਰਥੀਆਂ ਦੇ ਫਾਰਮ ਨਵੀਂ ਵੋਟ ਲਈ ਭਰ ਕੇ ਲਿਆਉਣ। ਉਨਾਂ ਇਹ ਵੀ ਕਿਹਾ ਕਿ ਹਰੇਕ ਸੰਸਥਾ ਇਸ ਕੰਮ ਲਈ ਆਪਣੇ ਅਦਾਰੇ ਵਿਚ ਇਕ ਨੋਡਲ ਅਧਿਕਾਰੀ ਨਾਮਜ਼ਦ ਕਰੇ, ਤਾਂ ਜੋ ਕੰਮ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜਿਆ ਜਾ ਸਕੇ। ਮੈਡਮ ਯਾਦਵ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਨਾਲ 7 ਨਵੰਬਰ, 18 ਨਵੰਬਰ ਅਤੇ 22 ਨਵੰਬਰ ਨੂੰ ਮੀਟਿੰਗਾਂ ਕਰਕੇ ਨਵੀਆਂ ਵੋਟਾਂ ਦੇ ਫਾਰਮ ਪ੍ਰਾਪਤ ਕੀਤੇ ਗਏ ਹਨ।ਇਸ ਮੌਕੇ ਜਗੀਰ ਸਿੰਘ ਕਾਨੂੰਨਗੋ, ਜਤਿੰਦਰ ਸਿੰਘ ਬੁੱਟਰ, ਸੁਭਾਸ਼ ਚੰਦਰ ਅਤੇ ਵੱਖ ਵੱਖ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਹਾਜਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media