ਮਲੋਟ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਵਿੱਚ ਬੇਟੀ ਬਚਾਓ ਬੇਟੀ ਪੜਾਓ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕੁੱਲ 14 ਵਿਦਿਆਰਥੀਆਂ ਨੇ ਭਾਗ ਲਿਆ।ਇਸ ਸੈਮੀਨਰ ਵਿੱਚ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ।ਸੈਮੀਨਾਰ ਦੌਰਾਨ ਲੜਕੀਆਂ ਦੀ ਸਿੱਖਿਆਂ ਅਤੇ ਮਹੱਤਵ ਬਾਰੇ ਮੈਡਮ ਨੀਰੂ ਮਲਿਕ ਵੱਲੋਂ ਬਹੁਤ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ ਗਏ। ਸੈਮੀਨਾਰ ਦਾ ਸਮੁੱਚਾ ਪ੍ਰਬੰਧ ਅਤੇ ਮੰਚ ਸੰਚਾਲਨ ਦੀ ਭੂਮਿਕਾ ਕੋਆਰਡੀਨੇਟਰ ਹਰਜੀਤ ਮੌਂਗਾ ਵੱਲੋਂਂ ਨਿਭਾਈ ਗਈ। ਨਤੀਜਿਆਂ ਦਾ ਐਲਾਨ ਮੈਡਮ ਮਮਤਾ ਵੱਲੋਂ ਕੀਤੀ ਗਈ ਜਿਸ ਅਨੁਸਾਰ ਪਹਿਲੀਆਂ ਤਿੰਨ ਪੁਜ਼ੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਨਾਇਬ ਸਿੰਘ ਅਤੇ ਸ੍ਰੀ ਵਿਜੈ ਗਰਗ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਟਾਫ ਵਿੱਚੋਂ ਸ੍ਰੀਮਤੀ ਜਗਦੀਪ ਕੌਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …