Tuesday, March 17, 2026

ਨੋਟੀਫਿਕੇਸ਼ਨ ਜਾਰੀ ਹੋਣ ਤੱਕ ਜਾਰੀ ਰਹੇਗਾ ਸੀ.ਪੀ.ਐਫ ਕਰਮਚਾਰੀਆਂ ਦਾ ਪੱਕਾ ਮੋਰਚਾ

ppn0712201624
ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁੜ ਬਹਾਲੀ ਲਈ ਜਲਾਲਾਬਾਦ (ਪੱ) ਦੇ ਐਸਡੀਐਮ ਦਫਤਰ ਵਿੱਚ 1 ਦਸੰਬਰ 2016 ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ ਯੂਨੀਅਨ ਵੱਲੋਂ ਰੋਜ਼ਾਨਾ ਹਲਕੇ ਦੇ ਪਿੰਡਾਂ ਵਿੱਚ ਸਰਕਾਰ ਦੀਆਂ ਨੀਤੀਆਂ ਖਿਲਾਫ ਝੰਡਾ ਮਾਰਚ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਉਪ ਮੁੱਖ ਮੰਤਰੀ ਦੇ ਹਲਕੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਗੁਪਤ ਐਕਸ਼ਨ ਕਰਨ ਦੀ ਚੇਤਾਵਨੀ ਦਿੱਤੀ ਸੀ। ਜਿਸ ਕਾਰਨ ਅੱਜ ਪ੍ਰਸ਼ਾਸ਼ਨ ਵੱਲੋਂ ਯੂਨੀਅਨ ਦੇ ਵਫਦ ਦੀ ਸੰਗਤ ਦਰਸ਼ਨ ਦੌਰਾਨ ਉਪ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ।ਜਿਸ ਵਿਚ ਯੂਨੀਅਨ ਵੱਲੋਂ ਸੁਖਜੀਤ ਸਿੰਘ ਸੂਬਾ ਪ੍ਰਧਾਨ, ਰਣਬੀਰ ਸਿੰਘ ਢੰਡੇ ਜਨਰਲ ਸਕੱਤਰ, ਭਵਨਦੀਪ ਸਿੰਘ ਮਾਨ ਮੁੱਖ ਸਲਾਹਕਾਰ, ਅਮਨਦੀਪ ਸਿੰਘ ਵਿੱਤ ਸਕੱਤਰ, ਦੀਦਾਰ ਸਿੰਘ ਛੋਕਰਾ ਜਿਲ੍ਹਾ ਪ੍ਰਧਾਨ ਸੰਗਰੂਰ ਤੇ ਅਮਨਦੀਪ ਸਿੰਘ ਸੋਢੀ ਸਨ।
ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰੈਸ ਸਕੱਤਰ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਯੂਨੀਅਨ ਆਗੂਆਂ ਦੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸੁਖਜੀਤ ਸਿੰਘ ਵੱਲੋਂ ਨਵੀਂ ਪੈਨਸ਼ਨ ਸਕੀਮ ਦੇ ਮਾੜੇ ਪ੍ਰਭਾਵ ਤੋਂ ਜਾਣੂੰ ਕਰਵਾਇਆ ਅਤੇ ਮਾਨਯੋਗ ਮੁੱਖ ਮੰਤਰੀ, ਪੰਜਾਬ ਨਾਲ 4 ਨਵੰਬਰ 2016 ਨੂੰ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਨੂੰ ਤੁਰੰਤ ਲਾਗੂ ਕਰਨ ਬਾਰੇ ਕਿਹਾ। ਇਸ ਗੱਲ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਸਬੰਧੀ ਕਮੇਟੀ ਦਾ ਗਠਿਨ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕਰ ਦਿੱਤੀ ਜਾਵੇਗੀ। ਯੂਨੀਅਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦੀ, ਉਸ ਸਮੇਂ ਤੱਕ ਯੂਨੀਅਨ ਵੱਲੋਂ ਲਗਾਇਆ ਗਿਆ ਪੱਕਾ ਮੋਰਚਾ ਜਲਾਲਾਬਾਦ ਦੇ ਐਸਡੀਐਮ ਦਫਤਰ ਵਿੱਚ ਲਗਾਤਾਰ ਜਾਰੀ ਰਹੇਗਾ ਅਤੇ ਰੋਜ਼ਾਨਾ ਹਲਕੇ ਦੇ ਪਿੰਡਾਂ ਵਿੱਚ ਸਰਕਾਰ ਖਿਲਾਫ ਝੰਡਾ ਮਾਰਚ ਵੀ ਕੀਤਾ ਜਾਵੇਗਾ।ਇਸ ਮੌਕੇ ਰਣਬੀਰ ਸਿੰਘ ਢੰਡੇ ਜਨਰਲ ਸਕੱਤਰ, ਸੰਗਤ ਰਾਮ ਕਪੂਰਥਲਾ, ਭੁਪਿੰਦਰ ਸਿੰਘ ਨਵਾਂ ਸਹਿਰ, ਜਗਰੂਪ ਸਿੰਘ ਢਿੱਲੋਂ ਫਿਰੋਜਪੁਰ, ਅਮਰੀਕ ਸਿੰਘ ਬਠਿੰਡਾ, ਜਰਨੈਲ ਸਿੰਘ ਫਤਿਹਗੜ੍ਹ ਸਾਹਿਬ, ਕੁਲਵੀਰ ਸਿੰਘ, ਅਮਿਤ ਕੁਮਾਰ, ਸੁਰਜੀਤ ਸਿੰਘ, ਜਗਮੀਤ ਚੁੱਗਾ, ਹਰਪ੍ਰੀਤ ਬੀੜ, ਬਲਕਾਰ ਚੰਦ, ਹੈਪੀ ਲੈਪੋ, ਅਮਰਦੀਪ ਪਾਲ, ਹਰਮੀਤ ਵਿਦਿਆਰਥੀ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ, ਏਕਮ ਸਿੰਘ, ਬੂਟਾ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਮਨਦੀਪ, ਨਿਊਜਲ ਕਪੂਰ, ਹਰਦੀਪ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ (ਸਾਰੇ ਪਟਵਾਰੀ) ਮਹਿਤਾਬ ਸਿੰਘ ਸਾਬਕਾ ਵਿਧਾਇਕ ਸੀਪੀਆਈ, ਰਾਧੇ ਸ਼ਾਮ, ਵਿਨੈ ਮੱਕੜ, ਪ੍ਰਦੀਪ ਕਾਲੜਾ, ਮਨਜਿੰਦਰ ਪਾਲ, ਰਾਜਦੀਪ ਸੋਢੀ, ਕਰਮਵੀਰ ਸਿੰਘ, ਪਰਮਦੇਵ ਸਿੰਘ, ਅਜਿੰਦਰ ਸ਼ਰਮਾ ਨੇ ਪੱਕੇ ਮੋਰਚੇ ਨੂੰ ਸੰਬੋਧਨ ਕੀਤਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply